27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
Friday, May 08, 2026 - 04:01 PM (IST)
ਮਲੋਟ (ਜੁਨੇਜਾ) : ਨੇੜਲੇ ਪਿੰਡ ਫੁੱਲੂਖੇੜਾ ਵਿਖੇ ਇਕ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਸ ਮਾਮਲੇ ’ਤੇ ਮ੍ਰਿਤਕ ਦੇ ਪਿਉ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫੁੱਲੂਖੇੜਾ ਨੇ ਕੱਲ ਲਾਲਬਾਈ ਕੋਲ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਚੌਕੀ ਭਾਈ ਕਾ ਕੇਰਾ ਦੇ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਵਾਸੀ ਫੁੱਲੂਖੇੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਉਸ ਦਾ ਲੜਕਾ ਗੁਰਮੀਤ ਸਿੰਘ (27 ਸਾਲ) ਕੱਲ ਸਵੇਰੇ ਘਰੋਂ ਗਿਆ ਚਲਾ। ਭਾਲ ਕਰਨ ’ਤੇ ਪਤਾ ਲੱਗਾ ਕਿ ਉਸ ਦਾ ਫੋਨ ਲਾਲਬਾਈ ਕੋਲ ਜਾ ਕੇ ਬੰਦ ਹੋ ਗਿਆ ਸੀ।
ਇਸ ਸਬੰਧੀ ਪਰਿਵਾਰ ਨੇ ਭਾਲ ਕੀਤੀ ਤਾਂ ਉਸ ਦੀ ਲਾਸ਼ ਨਹਿਰ ’ਚੋਂ ਮਿਲੀ। ਪਤਾ ਲੱਗਾ ਕਿ ਉਕਤ ਨੌਜਵਾਨ ਨੇ ਲਾਲਬਾਈ ਕੋਲ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ। ਪੁਲਸ ਨੇ ਇਸ ਸਬੰਧੀ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
