ਪੁਲਸ ਵੱਲੋਂ ਛਾਪੇਮਾਰੀ ਦੌਰਾਨ ਕਾਰ ’ਚੋਂ ਚਾਈਨਾ ਡੋਰ ਦੇ 270 ਗੱਟੂ ਬਰਾਮਦ
Monday, Jan 05, 2026 - 11:05 AM (IST)
ਫਿਰੋਜ਼ਪੁਰ (ਕੁਮਾਰ) : ਭੁਪਿੰਦਰ ਸਿੰਘ ਸਿੱਧੂ ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਦੌਰਾਨ ਪੰਜਾਬ ਨੰਬਰ ਦੀ ਕਾਰ ’ਚੋਂ 270 ਗੱਟੂ ਚਾਈਨੀਜ਼ ਡੋਰ ਦੇ ਬਰਾਮਦ ਕੀਤੇ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਸਥਿਤ ਗੋਦਾਮਾਂ ’ਤੇ ਛਾਪਾਮਾਰੀ ਕੀਤੀ ਗਈ ਤਾਂ ਉੱਥੇ ਖੜ੍ਹੀ ਇਕ ਪੰਜਾਬ ਨੰਬਰ ਦੀ ਕਾਰ ’ਚੋਂ 270 ਗੱਟੂ ਚਾਈਨਸ ਡੋਰ ਦੇ ਬਰਾਮਦ ਹੋਏ, ਜਿਸ ਨੂੰ ਲੈ ਕੇ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
