28 ਪੇਟੀਆਂ ਸ਼ਰਾਬ ਬਰਾਮਦ; ਇਕ ਗ੍ਰਿਫ਼ਤਾਰ
Thursday, Jul 13, 2017 - 01:32 AM (IST)

ਦਸੂਹਾ, (ਝਾਵਰ)- ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਅਧੀਨ ਦਸੂਹਾ ਪੁਲਸ ਨੇ 28 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਦਸੂਹਾ ਰਜਿੰਦਰ ਕੁਮਾਰ ਸ਼ਰਮਾ ਤੇ ਥਾਣਾ ਮੁਖੀ ਦਸੂਹਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਦੀ ਸੂਚਨਾ 'ਤੇ ਏ. ਐੱਸ. ਆਈ. ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਬਡਲਾ ਦੇ ਨੌਜਵਾਨ ਰਜਤ ਪੁੱਤਰ ਰਸ਼ਪਾਲ ਸਿੰਘ ਦੇ ਘਰ ਛਾਪੇਮਾਰੀ ਕਰਨ ਲਈ ਗਏ ਸਨ, ਜਿੱਥੋਂ ਪੁਲਸ ਨੇ 28 ਪੇਟੀਆਂ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਸ਼ਰਾਬ ਕਬਜ਼ੇ 'ਚ ਲੈ ਕੇ ਉਸ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।