‘ਆਪ੍ਰੇਸ਼ਨ ਕਾਸੋ’ ਦੇ ਕਮਿਸ਼ਨਰੇਟ ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਤੇ ਡਰੱਗ ਮਨੀ ਸਣੇ 28 ਕੁੱਲ ਵਿਅਕਤੀ ਗ੍ਰਿਫ਼ਤਾਰ

Wednesday, Feb 07, 2024 - 02:09 PM (IST)

‘ਆਪ੍ਰੇਸ਼ਨ ਕਾਸੋ’ ਦੇ ਕਮਿਸ਼ਨਰੇਟ ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਤੇ ਡਰੱਗ ਮਨੀ ਸਣੇ 28 ਕੁੱਲ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਸੁਧੀਰ)–ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਨੇ ਆਪ੍ਰੇਸ਼ਨ ਕਾਸੋ ਤਹਿਤ ਸ਼ਹਿਰ ਵਿਚ ਕਈ ਥਾਵਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ 40 ਗ੍ਰਾਮ ਹੈਰੋਇਨ, 5 ਗ੍ਰਾਮ ਅਫ਼ੀਮ, 15 ਗ੍ਰਾਮ ਨਸ਼ੇ ਵਾਲਾ ਪਾਊਡਰ ਅਤੇ 30 ਹਜ਼ਾਰ ਦੀ ਡਰੱਗਜ਼ ਮਨੀ ਬਰਾਮਦ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਇਕ ਬਹੁਤ ਹੀ ਪ੍ਰਭਾਵੀ ਅਤੇ ਸਫ਼ਲ ਕਾਸੋ ਮੁਹਿੰਮ ਦਾ ਸੰਚਾਲਨ ਕੀਤਾ ਹੈ। ਇਸ ਤਹਿਤ ਪੂਰੇ ਸ਼ਹਿਰ ਵਿਚ 42 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਨੇ ਗੈਰ-ਸਮਾਜੀ ਅਨਸਰਾਂ ਦੀਆਂ ਸਰਗਰਮੀਆਂ ’ਤੇ ਰੋਕ ਲਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਡੂੰਘੀ ਤਲਾਸ਼ੀ ਮੁਹਿੰਮ ਚਲਾਈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰੀ ਮਹਿਲਾ, ਖੋਲ੍ਹੀ ਖੋਪੜੀ ਤੇ ਕੱਢੀਆਂ ਅੱਖਾਂ

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਸ ਨੇ ਕੁੱਲ 28 ਲੋਕਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ 40 ਗ੍ਰਾਮ ਹੈਰੋਇਨ, 5 ਗ੍ਰਾਮ ਅਫ਼ੀਮ, 15 ਗ੍ਰਾਮ ਨਸ਼ੇ ਵਾਲਾ ਪਾਊਡਰ ਅਤੇ 30 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਅਤੇ 5 ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ 5 ਲੋਕਾਂ ਖ਼ਿਲਾਫ਼ ਸੀ. ਆਰ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਦੀ ਮਜ਼ਬੂਤ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਕਾਬੂ ਕੀਤੇ ਸਾਰੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੌਰਾਨ ਜੇਕਰ ਹੋਰ ਵੀ ਕੋਈ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਸਤੀ ਦਾਲ ਤੇ ਆਟੇ ਤੋਂ ਬਾਅਦ ਹੁਣ ਜਲੰਧਰ ਦੀ ਇਸ ਮੰਡੀ 'ਚ ਮਿਲ ਰਹੇ ਸਸਤੇ ਚੌਲ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News