ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ ''ਤੇ ਹੀ ਮੌਤ
Saturday, Mar 14, 2026 - 03:28 PM (IST)
ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਦੇ ਨੇੜੇ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ 28 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਸਮੇਤ ਚਾਰ ਹੋਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਰਾਤ ਕਰੀਬ 2:30 ਵਜੇ ਦਾ ਦੱਸਿਆ ਜਾ ਰਿਹਾ ਹੈ, ਜਦੋਂ ਇਕ ਪਰਿਵਾਰ ਕਾਰ 'ਚ ਸਵਾਰ ਹੋ ਕੇ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਵੱਲ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਜਦੋਂ ਕਾਰ ਡੇਰਾਬੱਸੀ ਦੇ ਨੇੜੇ ਪਹੁੰਚੀ ਤਾਂ ਇਸ ਦੀ ਅੱਗੇ ਜਾ ਰਹੇ ਇਕ ਵੱਡੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ 'ਚ ਸਵਾਰ ਲੋਕਾਂ 'ਚ ਹਫੜਾ-ਦਫੜੀ ਮਚ ਗਈ। ਹਾਦਸੇ ਤੋਂ ਬਾਅਦ ਨੇੜਲੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਪੁਲਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ 'ਚ ਵੈਭਵ ਬਵੇਜਾ (28) ਨਿਵਾਸੀ ਦਿੱਲੀ ਦੀ ਮੌਤ ਹੋ ਗਈ। ਵੈਭਵ ਆਪਣੀ ਪਤਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਕਾਰ 'ਚ ਕੁੱਲ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਵੈਭਵ ਬਵੇਜਾ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਜ਼ਖਮੀਆਂ ਦਾ ਇਲਾਜ ਕੀਤਾ ਗਿਆ ਅਤੇ ਇੱਕ ਜ਼ਖਮੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਇਲਾਜ ਲਈ ਸੈਕਟਰ-32 ਹਸਪਤਾਲ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ
ਪੁਲਸ ਦੇ ਅਨੁਸਾਰ ਜਿਸ ਟਰੱਕ ਨਾਲ ਕਾਰ ਦੀ ਟੱਕਰ ਹੋਈ, ਉਸ ਦਾ ਡਰਾਈਵਰ ਹਾਦਸੇ ਤੋਂ ਬਾਅਦ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਪਛਾਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਜ਼ਰੂਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
