ਦੋ ਮੋਟਰਸਾਈਕਲਾਂ ਦੀ ਟੱਕਰ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Wednesday, Dec 30, 2020 - 04:40 PM (IST)

ਦੋ ਮੋਟਰਸਾਈਕਲਾਂ ਦੀ ਟੱਕਰ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਗੁਰੂਹਰਸਹਾਏ (ਆਵਲਾ) : ਸ਼ਹਿਰ ਦੀ ਫਰੀਦਕੋਟ ਰੋਡ ’ਤੇ ਸਥਿਤ ਪਿੰਡ ਦੀਪ ਸਿੰਘ ਵਾਲਾ ਨੇੜੇ ਬੀਤੀ ਰਾਤ ਦੋ ਮੋਟਰਸਾਈਕਾਲਾਂ ਦੀ ਆਹਮਣੇ ਸਾਹਮਣੇ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਚੱਲਦਿਆਂ ਇਕ ਮੋਟਰਸਾਈਕਲ ਸਵਾਰ 28 ਸਾਲਾ ਦੇ ਕਰੀਬ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੱਖਣ ਪੁੱਤਰ ਭੋਲਾ ਸਿੰਘ ਪਿੰਡ ਬੁੱਟਰ ਜ਼ਿਲ੍ਹਾ ਫ਼ਰੀਦਕੋਟ ਜੋ ਕਿ ਗੁਰੂਹਰਸਹਾਏ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਅਜੇ ਪੁੱਤਰ ਰੂਪਾ ਪਿੰਡ ਨਿੱਜਰ ਜੋ ਕਿ ਫ਼ਰੀਦਕੋਟ ਵਲੋਂ ਆਪਣੇ ਪਿੰਡ ਨਿੱਝਰ ਵੱਲ ਆ ਰਿਹਾ ਸੀ ਜਦ ਇਹ ਦੋਵੇਂ ਪਿੰਡ ਦੀਪ ਸਿੰਘ ਵਾਲਾ ਨਹਿਰ ਦੇ ਕੋਲ ਪੁੱਜੇ ਤਾਂ ਇਨ੍ਹਾਂ ਦੋਹਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਆਹਮਣੇ-ਸਾਹਮਣੇ  ਟੱਕਰ ਹੋ ਗਈ।

 ਇਹ ਵੀ ਪੜ੍ਹੋ : ਸਮੱਗਲਿੰਗ ਦੇ ਮਾਮਲੇ ਦੀ ਜਾਂਚ ਲਈ ਗਈ ਟੀਮ ’ਤੇ ਔਰਤਾਂ ਨੇ ਕੀਤਾ ਹਮਲਾ 

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੱਖਣ ਪੁੱਤਰ ਭੋਲਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਅਜੇ ਪੁੱਤਰ ਰੂਪਾ ਪਿੰਡ ਨਿੱਝਰ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲਿਆਦਾ ਗਿਆ, ਜਿਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਡਿਊਟੀ ’ਤੇ ਤੈਨਾਤ ਡਾਕਟਰ ਵਲੋਂ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਵਿਆਹੁਤਾ ਸੀ ਜੋ ਕਿ ਆਪਣੇ ਪਿੱਛੇ ਦੋ ਛੋਟੇ-ਛੋਟੇ ਬੱਚੇ ਮੁੰਡਾ ਅਤੇ ਕੁੜੀ ਨੂੰ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਤਿਹਾਸ ’ਚ ਪਹਿਲੀ ਵਾਰ ਅੰਨਦਾਤਾ ਦੀ ਹੋਈ ਬੇਧਿਆਨੀ : ਜਾਖੜ

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

Anuradha

Content Editor

Related News