ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 29 ਨਵੇਂ ਮਾਮਲੇ ਆਏ ਸਾਹਮਣੇ

Monday, Feb 08, 2021 - 12:22 AM (IST)

ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 29 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, (ਜ.ਬ.)– ਜ਼ਿਲ੍ਹੇ ਵਿਚ ਅੱਜ ਇਕ ਸਰਕਾਰੀ ਸਕੂਲ ਦੇ ਟੀਚਰ ਸਮੇਤ 29 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। 39 ਸਾਲਾ ਉਪਰੋਕਤ ਟੀਚਰ ਸਰਕਾਰੀ ਹਾਈ ਸਕੂਲ ਭੂੰਦੜੀ ਵਿਚ ਤਾਇਨਾਤ ਹੈ ਅਤੇ ਜੀ. ਐੱਮ. ਸੀ. ਪਟਿਆਲਾ ’ਚ ਦਾਖਲ ਹੈ।

ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਮਾਮਲਿਆਂ ’ਚ 23 ਜ਼ਿਲ੍ਹੇ ਨਾਲ ਸਬੰਧਤ ਹਨ, ਜਦਕਿ 6 ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਵਿਚ ਕੰਮ ਆਉਣ ’ਤੇ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 26063 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 1006 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3974 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 483 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਪਾਜ਼ੇਟਿਵ ਆਏ ਮਰੀਜ਼ਾਂ ’ਚੋਂ 24,700 ਮਰੀਜ਼ ਠੀਕ ਹੋ ਚੁੱਕੇ ਹਨ। ਵਰਤਮਾਨ ’ਚ 357 ਐਕਟਿਵ ਮਰੀਜ਼ ਰਹਿ ਗਏ ਹਨ।

ਹਸਪਤਾਲਾਂ ’ਚ ਰਹਿ ਗਏ 97 ਪਾਜ਼ੇਟਿਵ ਮਰੀਜ਼

ਜ਼ਿਲ੍ਹੇ ਦੇ ਹਸਪਤਾਲਾਂ ’ਚ 97 ਪਾਜ਼ੇਟਿਵ ਮਰੀਜ਼ ਭਰਤੀ ਹਨ, ਇਨ੍ਹਾਂ ’ਚੋਂ 16 ਮਰੀਜ਼ ਸਰਕਾਰੀ ਹਸਪਤਾਲਾਂ ਵਿਚ, ਜਦਕਿ 81 ਮਰੀਜ਼ ਨਿੱਜੀ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।

2321 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲ੍ਹੇ ਵਿਚ ਅੱਜ 2321 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 1763 ਸੈਂਪਲ ਸਿਹਤ ਵਿਭਾਗ ਵੱਲੋਂ, ਜਦਕਿ 558 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ। 1665 ਸੈਂਪਲ ਦੀ ਰਿਪੋਰਟ ਹੁਣ ਪੈਂਡਿੰਗ ਦੱਸੀ ਜਾਂਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 615182 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 6,13,519 ਸੈਂਪਲ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋਈ ਹੈ। ਇਨ੍ਹਾਂ ’ਚੋਂ 5,83,482 ਲੋਕਾਂ ਦੇ ਟੈਸਟ ਨੈਗੇਟਿਵ ਆਏ ਹਨ। 30 ਮਰੀਜ਼ਾਂ ਨੂੰ ਕੀਤਾ ਹਸਪਤਾਲਾਂ ਤੋਂ ਡਿਸਚਾਰਜ ਕੀਤਾ ਗਿਆ ਹੈ। ਸਿਹਤ ਅਧਿਕਾਰੀਆਂ ਨੇ ਆਉਣ ਵਾਲੇ ਦਿਨਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਉਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।

ਸਬ ਡਵੀਜ਼ਨ ਵਾਈਜ ਮਰੀਜ਼ਾਂ ਦੀ ਸਥਿਤੀ

ਇਲਾਕਾ        ਪਾਜ਼ੇਟਿਵ ਮਰੀਜ਼        ਮੌਤ

ਜਗਰਾਓਂ-870        35

ਰਾਏਕੋਟ- 522        15

ਖੰਨਾ - 746        38

ਸਮਰਾਲਾ- 432        25

ਪਾਇਲ- 340-18

ਲੁਧਿਆਣਾ ਸ਼ਹਿਰ- 23153        875


author

Bharat Thapa

Content Editor

Related News