ਲੋਕ ਸਭਾ ਚੋਣਾਂ ਲਈ ਮਾਛੀਵਾੜਾ ਸ਼ਹਿਰ ''ਚ ਤਿੰਨ ਮਾਡਲ ਪੋਲਿੰਗ ਬੂਥ ਬਣਾਏ ਗਏ
Friday, May 31, 2024 - 05:57 PM (IST)
ਮਾਛੀਵਾੜਾ ਸਾਹਿਬ (ਟੱਕਰ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ 1 ਜੂਨ ਨੂੰ ਹੋ ਰਹੀਆਂ ਵੋਟਾਂ ਲਈ ਮਾਛੀਵਾੜਾ ਸ਼ਹਿਰ ਵਿਚ ਤਿੰਨ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਦੀ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ। ਇਨ੍ਹਾਂ ਮਾਡਲ ਪੋਲਿੰਗ ਬੂਥਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ਼੍ਰੀ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਚੋਪੜਾ ਪਬਲਿਕ ਸਕੂਲ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਇਹ ਤਿੰਨ ਮਾਡਲ ਪੋਲਿੰਗ ਬੂਥਾਂ ਨੂੰ ਤਿਉਹਾਰਾਂ ਵਾਂਗ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ‘ਚੋਣਾਂ ਨੂੰ ਤਿਉਹਾਰ ਵਾਂਗ ਮਨਾਈਏ, ਵੋਟ ਪਾ ਕੇ ਸਰਕਾਰ ਬਣਾਈਏ’।
ਇਹ ਵੀ ਪੜ੍ਹੋ - ਕੈਨੇਡਾ ’ਚ ਰਹਿ ਰਹੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਹੁਣ ਨਹੀਂ ਪਵੇਗੀ ਪੁਲਸ ਵੈਰੀਫਿਕੇਸ਼ਨ ਦੀ ਲੋੜ
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮਾਡਲ ਪੋਲਿੰਗ ਬੂਥਾਂ ’ਤੇ ਬਜ਼ੁਰਗਾਂ ਦੇ ਬੈਠਣ ਲਈ ਵਿਸ਼ੇਸ਼ ਕੈਬਿਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਵੋਟ ਪਾਉਣ ਆਉਣ ਵਾਲੀਆਂ ਮਾਂਵਾ ਨਾਲ ਜੋ ਬੱਚੇ ਹੁੰਦੇ ਹਨ, ਉਨ੍ਹਾਂ ਲਈ ਕਰੱਚ ਬਣਾਏ ਗਏ ਹਨ। ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਹਨ। ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਅਧਿਕਾਰ ਦੀ ਵਰਤੋ ਜ਼ਰੂਰ ਕਰਨ ਅਤੇ ਇਸ ਚੋਣਾਂ ਦੇ ਤਿਉਹਾਰ ਵਿਚ ਭਾਗ ਲੈ ਕੇ ਇੱਕ ਸੁਚੱਜੀ ਸਰਕਾਰ ਬਣਾਉਣ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8