ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

01/20/2024 9:30:42 AM

ਚੰਡੀਗੜ੍ਹ (ਜ.ਬ.) - ਬਨੂੜ ਤੋਂ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਕ ਗੁਪਤ ਸੂਚਨਾ ’ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐੱਸ. ਐੱਫ. ਜੇ.) ਨਾਲ ਸਬੰਧਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਸ਼, ਦਵਿੰਦਰ ਅਤੇ ਮਨਜੀਤ ਵਜੋਂ ਹੋਈ ਹੈ। ਤਿੰਨੋਂ ਰਾਜਪੁਰਾ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ :     ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ

ਪੁਲਸ ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਸ ਦਾ ਸਪੈਸ਼ਲ ਸੈੱਲ ਤਿੰਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਗ੍ਰਿਫਤਾਰੀ ਦੇ ਤੁਰੰਤ ਬਾਅਦ ਤਿੰਨਾਂ ਨੂੰ ਸ਼ੁੱਕਰਵਾਰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਿੰਨੋਂ ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸਨ।

ਪੁਲਸ ਸੂਤਰ ਦੱਸਦੇ ਹਨ ਕਿ ਉਨ੍ਹਾਂ ਕੋਲੋਂ ਉਹ ਪੋਸਟਰ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ, ਜਿਸ ਨੂੰ ਉਨ੍ਹਾਂ ਮੋਹਾਲੀ ਦੀਆਂ ਵੱਡੀਆਂ ਇਮਾਰਤਾਂ ’ਤੇ ਚਿਪਕਾਉਣ ਦੀ ਯੋਜਨਾ ਬਣਾਈ ਸੀ। ਅਜੇ 3 ਦਿਨ ਪਹਿਲਾਂ ਹੀ ਪੰਜਾਬ ਦੇ ਸੀ. ਐੱਮ. ਨੂੰ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰ ਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਮਾਹੌਲ ਨੂੰ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ :   ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਸਿੱਖਿਆ ਮੰਤਰਾਲੇ ਨੇ ਕੋਚਿੰਗ ਸੰਸਥਾਵਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਗੁੱਸੇ ’ਚ ਆਏ ਪੰਨੂ ਨੇ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ

ਉੱਤਰ ਪ੍ਰਦੇਸ਼ ਦੇ ਸੀ.ਐੱਮ. ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਮੋਬਾਈਲ ਫੋਨ ’ਤੇ ਭੇਜੀ ਇੱਕ ਰਿਕਾਰਡਿੰਗ 'ਚ ਕਿਹਾ ਹੈ ਕਿ ਤੁਹਾਡੀ ਪੁਲਸ ਨੇ ਅਯੁੱਧਿਆ ਤੋਂ 2 ਖਾਲਿਸਤਾਨ ਪੱਖੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ’ਤੇ ਤਸ਼ੱਦਦ ਕਰਨ ਦੇ ਨਾਲ-ਨਾਲ ਉਨ੍ਹਾਂ ’ਤੇ ਝੂਠੇ ਕੇਸ ਵੀ ਦਰਜ ਕੀਤੇ ਜਾ ਰਹੇ ਹਨ।

ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਨਿਰਾਸ਼ ਪੰਨੂ ਨੇ ਕਿਹਾ ਕਿ 22 ਜਨਵਰੀ ਨੂੰ ਰਾਮ ਮੰਦਰ ਸਮਾਗਮ ਵਾਲੇ ਦਿਨ ਤੁਸੀਂ ਐੱਸ. ਐੱਫ. ਜੇ. ਤੋਂ ਬੱਚ ਨਹੀਂ ਸਕੋਗੇ। 22 ਜਨਵਰੀ ਨੂੰ ਐੱਸ.ਐੱਫ.ਜੇ. ਵੱਲੋਂ ਇਸ ਦਾ ਜਵਾਬ ਦਿੱਤਾ ਜਾਵੇਗਾ।

ਯੋਗੀ ਨੂੰ ਯੂਨਾਈਟਿਡ ਕਿੰਗਡਮ ਦੇ ਇੱਕ ਨੰਬਰ ਰਾਹੀਂ ਧਮਕੀ ਦਿੱਤੀ ਗਈ ਹੈ। ਇਸ ਦਾ ਡੀ.ਜੀ. (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਨੋਟਿਸ ਲਿਆ ਹੈ। ਪੁਲਸ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ 2 ਸ਼ੱਕੀਆਂ ਨੂੰ ਅਯੁੱਧਿਆ ਤੋਂ ਯੂ.ਪੀ. ਏ. ਟੀ. ਐੱਸ ਨੇ ਗ੍ਰਿਫਤਾਰ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News