ਲਾਡੋਵਾਲ ਟੋਲ ਪਲਾਜ਼ਾ ’ਤੇ ਕਰਮਚਾਰੀਆਂ ’ਤੇ ਗੋਲੀਆਂ ਚਲਾਉਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

Tuesday, Dec 09, 2025 - 08:18 AM (IST)

ਲਾਡੋਵਾਲ ਟੋਲ ਪਲਾਜ਼ਾ ’ਤੇ ਕਰਮਚਾਰੀਆਂ ’ਤੇ ਗੋਲੀਆਂ ਚਲਾਉਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਅਨਿਲ, ਸ਼ਿਵਮ) : ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਕਰਮਚਾਰੀਆਂ ਉੱਪਰ ਸ਼ਨੀਵਾਰ ਦੀ ਰਾਤ ਵੀ. ਆਈ. ਪੀ. ਲੇਨ ’ਚੋਂ ਬਿਨਾਂ ਟੋਲ ਦਿੱਤੇ ਧੱਕੇਸ਼ਾਹੀ ਨਾਲ ਗੱਡੀ ਕੱਢਣ ਕਾਰਨ ਅਣਪਛਾਤੇ ਗੱਡੀ ਸਵਾਰ ਮੁਲਜ਼ਮਾਂ ਵਲੋਂ ਟੋਲ ਪਲਾਜ਼ਾ ਦੇ ਕਰਮਚਾਰੀਆਂ ਉੱਪਰ ਗੋਲੀਆਂ ਚਲਾ ਦਿੱਤੀਆਂ ਸਨ ਅਤੇ ਆਪਣੀ ਐੱਸ. ਯੂ. ਵੀ. ਗੱਡੀ ਲੈ ਕੇ ਫਰਾਰ ਹੋ ਗਏ ਸਨ। ਥਾਣਾ ਲਾਡੋਵਾਲ ਦੀ ਪੁਲਸ ਵਲੋਂ ਟੋਲ ਪਲਾਜ਼ਾ ’ਤੇ ਸਕਿਓਰਿਟੀ ਗਾਰਡ ਦਾ ਕੰਮ ਕਰਨ ਵਾਲੇ ਸਿਕੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਨਿਵਾਸੀ ਆਲੋਵਾਲ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਗੱਡੀ ਚਾਲਕ ਅਤੇ ਉਸ ਦੇ ਸਾਥੀਆਂ ਖਿਲਾਫ ਆਰਮਜ਼ ਐਕਟ ਅਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਇਕੱਲੀ ਕੁੜੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ 5 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਰੁਪਿੰਦਰ ਸਿੰਘ ਅਤੇ ਏ. ਡੀ. ਸੀ. ਪੀ.-3 ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਲਾਡੋਵਾਲ ਦੀ ਪੁਲਸ ਵਲੋਂ ਟੋਲ ਪਲਾਜ਼ਾ ਦੇ ਕਰਮਚਾਰੀਆਂ ’ਤੇ ਸ਼ਨੀਵਾਰ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ 3 ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮ ਬਟਾਲਾ ਦੇ ਰਹਿਣ ਵਾਲੇ ਹਨ, ਜੋ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਲਈ ਪਟਿਆਲਾ ਵਿਚ ਗਏ ਸਨ ਅਤੇ ਸ਼ਨੀਵਾਰ ਨੂੰ ਸਮਾਗਮ ਤੋਂ ਵਾਪਸ ਬਟਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਲਾਡੋਵਾਲ ਟੋਲ ਪਲਾਜ਼ਾ ’ਤੇ ਵੀ. ਆਈ. ਪੀ. ਲੇਨ ’ਚੋਂ ਆਪਣੀ ਗੱਡੀ ਨੂੰ ਧੱਕੇ ਨਾਲ ਕੱਢਣਾ ਚਾਹੁੰਦੇ ਸਨ, ਜਿਸ ਤੋਂ ਬਾਅਦ ਉਕਤ ਗੱਡੀ ਚਾਲਕਾਂ ਅਤੇ ਉਸ ਦੇ ਸਾਥੀਆਂ ਦੀ ਟੋਲ ਕਰਮਚਾਰਚੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ ਗੱਡੀ ਚਾਲਕਾਂ ਵਲੋਂ ਟੋਲ ਪਲਾਜ਼ਾ ਦੇ ਕਰਮਚਾਰੀਆਂ ਉੱਪਰ ਗੋਲੀ ਚਲਾਈ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਬਲਜੀਤ ਸਿੰਘ, ਸਤਨਾਮ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਆਤਿੱਦਿਆ ਕੁਮਾਰ ਪੁੱਤਰ ਵਰੁਣ ਕੁਮਾਰ ਸਾਰੇ ਵਾਸੀ ਬਟਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਐਪਲ ਦੀ ਵੱਡੀ ਚਿਤਾਵਨੀ! ਤੁਰੰਤ ਬੰਦ ਕਰ ਦਿਓ Google Chrome ਤੇ Google ਐਪ ਦੀ ਵਰਤੋਂ

ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ ’ਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦੇ ਕੁਝ ਸਾਥੀ ਟੋਲ ਪਲਾਜ਼ਾ ’ਤੇ ਹੋਏ ਲੜਾਈ-ਝਗੜੇ ਵਿਚ ਜ਼ਖ਼ਮੀ ਵੀ ਹੋਏ ਹਨ। ਡੀ. ਸੀ. ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਕਈ ਟੀਮਾਂ ਬਣਾ ਕੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਫਰਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਗ੍ਰਿਫਤਾਰ ਕੀਤੇ ਗਏ ਤਿੰਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਕਿ ਮੁਲਜ਼ਮਾਂ ਅਤੇ ਗੋਲੀ ਚਲਾਉਣ ਵਾਲੇ ਹਥਿਆਰ ਨੂੰ ਬਰਾਮਦ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ।


author

Sandeep Kumar

Content Editor

Related News