ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

Tuesday, Apr 14, 2026 - 12:23 PM (IST)

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 6 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ

ਡੀ. ਜੀ. ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਇਹ ਤਸਕਰ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ ਅਤੇ ਇਹ ਹਥਿਆਰ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ। ਮੁਲਜ਼ਮ ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਇਸ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਕਾਰਵਾਈ ਜਾਰੀ ਹੈ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News