ਗੁਰਦਾਸਪੁਰ ''ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

Sunday, May 17, 2026 - 07:44 PM (IST)

ਗੁਰਦਾਸਪੁਰ ''ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਸਹਿਯੋਗ ਨਾਲ ਵੱਡੀ ਸਫਲਤਾ ਹਾਸਲ ਕਰਦਿਆਂ 27 ਅਪ੍ਰੈਲ 2026 ਨੂੰ ਗੀਤਾ ਭਵਨ ਰੋਡ, ਗੁਰਦਾਸਪੁਰ ਨੇੜੇ ਮਿਲੇ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਪਹਿਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ

ਡੀ. ਜੀ. ਪੀ. ਨੇ ਦੱਸਿਆ ਕਿ ਤਕਨੀਕੀ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਖੁਫੀਆ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ। ਜਾਂਚ ਦੌਰਾਨ ਇਕ ਮੁਲਜ਼ਮ ਦੇ ਘਰ ਤੋਂ ਇਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਵੀ ਉਸੇ ਹੈਂਡਲਰ ਵੱਲੋਂ ਮੁਹੱਈਆ ਕਰਵਾਏ ਗਏ ਸਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ ’ਚ ਖਿੱਚੋਤਾਣ

ਐੱਸ.ਐੱਸ.ਪੀ. ਗੁਰਦਾਸਪੁਰ ਆਦਿਤਿਆ ਨੇ ਦੱਸਿਆ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੀ ਪੂਰੀ ਸੱਚਾਈ ਸਾਹਮਣੇ ਆ ਸਕੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ,  ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ

ਇਸ ਸਬੰਧੀ ਪੁਲਸ ਥਾਣਾ ਸਿਟੀ ਗੁਰਦਾਸਪੁਰ ਵਿੱਚ UAPA ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ। ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਾਇਤਾ ਨੈਟਵਰਕ ਸਮੇਤ ਇਸ ਮਾਮਲੇ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News