ਕੇਕ ਖਾਣ ਨਾਲ ਜਾਨ ਗੁਆਉਣ ਵਾਲੀ 10 ਸਾਲਾ ਬੱਚੀ ਦੇ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

03/31/2024 7:00:06 PM

ਪਟਿਆਲਾ (ਵੈੱਬ ਡੈਸਕ)- ਪਟਿਆਲਾ ਵਿਖੇ ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਰਿਵਾਰ ਵੱਲੋਂ ਹੀ ਟਰੈਪ ਲਗਾ ਕੇ ਕੀਤੀ ਗਈ ਹੈ। ਦਰਅਸਲ 10 ਸਾਲਾ ਬੱਚੀ ਮਾਨਵੀ ਦੇ ਪਰਿਵਾਰ ਵੱਲੋਂ ਮੁਲਜ਼ਮਾਂ ਤੱਕ ਪਹੁੰਚਣ ਲਈ ਇਕ ਵਾਰ ਫਿਰ ਤੋਂ ਕੇਕ ਆਰਡਰ ਕੀਤਾ ਗਿਆ ਅਤੇ ਕੇਕ ਦੇਣ ਆਏ ਪਹਿਲਾਂ ਇਕ ਨੌਜਵਾਨ ਨੂੰ ਕਾਬੂ ਕੀਤਾ ਅਤੇ ਫਿਰ ਬਾਅਦ ਬੇਕਰੀ ਦੇ ਮਾਲਕਾਂ ਤੱਕ ਪਹੁੰਚ ਕੀਤੀ ਗਈ। ਹਾਲਾਂਕਿ ਬੇਕਰੀ ਮਾਲਕ ਦੀ ਅਜੇ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਸ ਵੱਲੋਂ ਤਿੰਨੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁਲਸ ਨੂੰ ਮੁਲਜ਼ਮਾਂ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਜ਼ੋਮੈਟੋ ਬੁਆਏ ਅਤੇ ਦੋ ਹੋਰ ਵਿਅਕਤੀ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਰਣਜੀਤ, ਪਵਨ ਮਿਸ਼ਰਾ ਅਤੇ ਵਿਜੈ ਦੇ ਰੂਪ ਵਿਚ ਹੋਈ ਹੈ। ਉਥੇ ਹੀ ਪੁਲਸ ਵੱਲੋਂ ਬੇਕਰੀ ਮਾਲਕ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਥਾਣਾ ਅਨਾਜ ਮੰਡੀ 'ਚ ਪੈਂਦੇ ਅਮਨ ਨਗਰ 'ਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਜਨਮਦਿਨ ਵਾਲੇ ਦਿਨ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ 'ਤੇ 24 ਮਾਰਚ ਨੂੰ ਪਹਿਲੀ ਵਾਰ ਆਨਲਾਈਨ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਦੀ ਪਰਿਵਾਰਕ ਮੈਂਬਰਾਂ ਦੀ ਸਿਹਤ ਵਿਗੜ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।

ਪਰਿਵਾਰ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਦੇ ਜਨਮਦਿਨ 'ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ, ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬੀਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਈ। ਮਾਨਵੀ ਨੂੰ ਉਲਟੀਆਂ ਆਉਣ ਲੱਗੀਆਂ ਪਰ ਕੁਝ ਸਮੇਂ ਬਾਅਦ ਹੀ ਉਹ ਰਾਤ ਨੂੰ ਸੌਂ ਗਈ। ਉਂਝ ਰਾਤ ਵੇਲੇ ਮਾਨਵੀ ਨੇ ਜ਼ਿਆਦਾ ਮੂੰਹ ਸੁੱਕਣ ਮਗਰੋਂ ਦੋ ਵਾਰ ਪਾਣੀ ਵੀ ਪੀਤਾ ਪਰ ਸਵੇਰੇ ਜਦੋਂ ਉਨ੍ਹਾਂ ਵੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ‘ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਭੜਕੇ MLA ਨਰਿੰਦਰ ਕੌਰ ਭਰਾਜ, ਭਾਜਪਾ ਖ਼ਿਲਾਫ਼ ਕੱਢੀ ਰੱਜ ਕੇ ਭੜਾਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri