ਨੂਰਪੁਰਬੇਦੀ ''ਚ ਹੋਏ ਨੌਜਵਾਨ ਹਰਮੋਲ ਦੇ ਕਤਲ ਮਾਮਲੇ ''ਚ 3 ਮੁਲਜ਼ਮ ਗ੍ਰਿਫ਼ਤਾਰ, 4 ਦਿਨ ਦੇ ਪੁਲਸ ਰਿਮਾਂਡ ''ਤੇ

Wednesday, May 13, 2026 - 05:09 PM (IST)

ਨੂਰਪੁਰਬੇਦੀ ''ਚ ਹੋਏ ਨੌਜਵਾਨ ਹਰਮੋਲ ਦੇ ਕਤਲ ਮਾਮਲੇ ''ਚ 3 ਮੁਲਜ਼ਮ ਗ੍ਰਿਫ਼ਤਾਰ, 4 ਦਿਨ ਦੇ ਪੁਲਸ ਰਿਮਾਂਡ ''ਤੇ

ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ ਵਿਖੇ 2 ਦਿਨ ਪਹਿਲਾਂ ਹੋਏ ਗੋਲ਼ੀਕਾਂਡ ਦੌਰਾਨ ਮਾਰੇ ਗਏ ਨੌਜਵਾਨ ਹਰਮੋਲ ਸਿੰਘ ਦੇ ਸਬੰਧ ’ਚ ਸਥਾਨਕ ਪੁਲਸ ਨੇ 9 ਵਿਅਕਤੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਸੀ ਅਤੇ ਅਗਲੇ ਦਿਨ ਤਿੰਨ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮੁਲਜ਼ਮਾਂ ਨੂੰ ਮਾਣਯੋਗ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...

ਨਵ ਨਿਯੁਕਤ ਥਾਣਾ ਮੁਖੀ ਸਬ ਇੰਸਪੈਕਟਰ ਗੁਰਮੁੱਖ ਸਿੰਘ ਨੂਰਪੁਰਬੇਦੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਵੱਲੋਂ ਹਰਜੋਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਲਾ, ਗੁਰਵਿੰਦਰ ਸਿੰਘ ਪੁੱਤਰ ਭਾਗ ਸਿੰਘ ਨਿਵਾਸੀ ਪਿੰਡ ਨੌਧੇਮਾਜਰਾ ਅਤੇ ਅਦਿਤਿਆ ਪੁੱਤਰ ਪਵਨ ਕੁਮਾਰ ਨਿਵਾਸੀ ਨੂਰਪੁਰਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ 16 ਮਈ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਬਾਕੀ ਰਹਿੰਦੇ 6 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਪੁਲਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਲਦ ਕੋਈ ਨਾ ਕੋਈ ਸਫ਼ਲਤਾ ਮਿਲਣ ਦੀ ਆਸ ਹੈ। ਉਨ੍ਹਾਂ ਆਖਿਆ ਕਿ ਉਹ ਲਗਾਤਾਰ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ’ਚ ਹਨ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

ਮ੍ਰਿਤਕ ਨੌਜਵਾਨ ਦਾ ਅਜੇ ਤੱਕ ਨਹੀਂ ਹੋ ਸਕਿਆ ਪੋਸਟਮਾਰਟਮ
ਥਾਣਾ ਮੁਖੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮ੍ਰਿਤਕ ਨੌਜਵਾਨ ਹਰਮੋਲ ਸਿੰਘ ਦਾ ਪੋਸਟਮਾਰਟਮ ਨਹੀਂ ਹੋਇਆ ਹੈ, ਜਿਸ ਕਾਰਨ ਉਸ ਦਾ ਅੱਜ ਵੀ ਸੰਸਕਾਰ ਨਹੀਂ ਹੋ ਸਕਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਹਰਮੋਲ ਸਿੰਘ ਦੇ ਪਰਿਵਾਰਕ ਮੈਂਬਰ ਇਸ ਗੱਲ ਲਈ ਬਜਿੱਦ ਹਨ ਕਿ ਜਦੋਂ ਤੱਕ ਇਸ ਗੋਲ਼ੀਕਾਂਡ ’ਚ ਨਾਮਜਦ ਬਾਕੀ ਛੇ ਦੋਸ਼ੀਆਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਹੈ ਤਦ ਤੱਕ ਉਹ ਆਪਣੇ ਬੇਟੇ ਹਰਮੋਲ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News