ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

Sunday, May 03, 2026 - 06:02 PM (IST)

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅੰਮ੍ਰਿਤਸਰ-ਝਬਾਲ ਰੋਡ ‘ਤੇ ਟੋਲ ਪਲਾਜ਼ਾ ਨੇੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਪੁਲਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News