ਅੰਤਰਰਾਸ਼ਟਰੀ ਨਸ਼ਾ ਤਸ਼ਕਰਾਂ ਦਾ ਕੀਤਾ ਪਰਦਾਫ਼ਾਸ਼, 3 ਮੁਲਜ਼ਮ 3 ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ
Thursday, Nov 28, 2024 - 02:47 PM (IST)
ਜਲੰਧਰ (ਕਸ਼ਿਸ਼)- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਅਤੇ ਵਪਾਰਕ ਮਾਤਰਾ ਵਿੱਚ 3 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਹੋਰ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਅੰਤਰਰਾਸ਼ਟਰੀ ਵੰਡ ਲਈ ਅਫ਼ੀਮ ਦੀ ਤਸਕਰੀ ਅਤੇ ਪੈਕਿੰਗ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ 24 ਨਵੰਬਰ ਨੂੰ ਸੀ. ਆਈ. ਏ. ਟੀਮ ਨੇ ਮਾਤਾ ਰਾਣੀ ਚੌਂਕ ਵਿਖੇ ਚਾਹਤ ਵਾਸੀ ਨਿਊ ਸੰਤ ਨਗਰ, ਭਾਰਗੋ ਕੈਂਪ, ਜਲੰਧਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਅਫ਼ੀਮ ਬਰਾਮਦ ਕੀਤੀ ਸੀ। ਇਸ ਉਪਰੰਤ ਥਾਣਾ ਭਾਰਗੋ ਕੈਂਪ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ (ਨੰਬਰ 114) ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਸੀ. ਪੀ. ਨੇ ਦੱਸਿਆ ਕਿ ਪੁੱਛਗਿੱਛ ਵਿੱਚ ਦੋ ਸਾਥੀ ਪਵਨ ਕੁਮਾਰ ਅਤੇ ਰਣਬੀਰ ਸਿੰਘ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ, ਜਿਨ੍ਹਾਂ ਨੂੰ ਬਾਅਦ ਵਿੱਚ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਉਨ੍ਹਾਂ ਕੋਲੋਂ 2 ਕਿਲੋਗ੍ਰਾਮ ਵਾਧੂ ਅਫ਼ੀਮ ਬਰਾਮਦ ਕੀਤੀ। ਗਿਰੋਹ 'ਤੇ ਨਸ਼ੀਲੇ ਪਦਾਰਥਾਂ ਨੂੰ ਪਾਰਸਲਾਂ ਵਿਚ ਪੈਕ ਕਰਕੇ ਵਿਦੇਸ਼ਾਂ ਵਿਚ ਤਸਕਰੀ ਕਰਨ ਦਾ ਸ਼ੱਕ ਹੈ।
ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਹ ਵੀ ਕਿਹਾ ਕਿ ਕੇਸ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 29 ਜੋੜ ਦਿੱਤੀ ਗਈ ਹੈ ਅਤੇ ਗਿਰੋਹ ਦੇ ਅੱਗੇ ਅਤੇ ਪਿੱਛੇ ਸੰਬੰਧਾਂ ਦੀ ਪਛਾਣ ਕਰਨ ਲਈ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਇਸ ਗੈਰ-ਕਾਨੂੰਨੀ ਕਾਰਵਾਈ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਹੋਰ ਬਰਾਮਦਗੀ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਖ਼ਾਸ ਤੌਰ 'ਤੇ ਪਵਨ ਕੁਮਾਰ ਦਾ ਅਪਰਾਧਿਕ ਰਿਕਾਰਡ ਹੈ, ਇਸ ਸਾਲ ਦੇ ਸ਼ੁਰੂ ਵਿੱਚ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਦੋ ਪਿਛਲੀਆਂ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਸਨ, ਜਦੋਂ ਕਿ ਦੂਜੇ ਦੋ ਮੁਲਜ਼ਮਾਂ ਦਾ ਕੋਈ ਪੁਰਾਣਾ ਅਪਰਾਧਿਕ ਇਤਿਹਾਸ ਨਹੀਂ ਹੈ। ਇਹ ਸਫ਼ਲ ਆਪ੍ਰੇਸ਼ਨ ਜਲੰਧਰ ਪੁਲਸ ਦੀ ਨਸ਼ਾ ਤਸਕਰੀ ਨਾਲ ਨਜਿੱਠਣ ਅਤੇ ਸ਼ਹਿਰ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8