ਕਪੂਰਥਲਾ ਵਿਖੇ 5 ਦੇਸੀ ਪਿਸਤੌਲਾਂ ਤੇ 3 ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਗ੍ਰਿਫ਼ਤਾਰ

Saturday, Nov 30, 2024 - 02:07 PM (IST)

ਕਪੂਰਥਲਾ ਵਿਖੇ 5 ਦੇਸੀ ਪਿਸਤੌਲਾਂ ਤੇ 3 ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਮਹਾਜਨ, ਭੂਸ਼ਣ)- ਕਪੂਰਥਲਾ ਜ਼ਿਲ੍ਹਾ ਪੁਲਸ ਵੱਲੋਂ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਪਰਮਿੰਦਰ ਸਿੰਘ ਦੀ ਨਿਗਰਾਨੀ ਅਤੇ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ 5 ਦੇਸੀ ਪਿਸਤੌਲਾਂ ਅਤੇ 3 ਜ਼ਿੰਦਾ ਰੌਂਦ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ’ਚ ਟੀਮ ਗਸ਼ਤ ਦੌਰਾਨ ਗੰਦਾ ਨਾਲਾ ਕਾਂਜਲੀ ਰੋਡ ਤੋਂ ਜਾ ਰਹੀ ਸੀ ਕਿ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਨੇ ਆਪਣੇ ਨਾਮ ਅਰਜਨ ਸਿੰਘ ਉਰਫ਼ ਗੋਪੀ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੰਡੇਰ ਬੇਟ ਥਾਣਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਲੱਖਣ ਕਲਾਂ ਥਾਣਾ ਸਦਰ ਕਪੂਰਥਲਾ ਦੱਸਿਆ, ਜਿਨ੍ਹਾਂ ਦੇ ਕਬਜ਼ੇ ’ਚੋਂ ਪੁਲਸ ਪਾਰਟੀ ਨੇ 2 ਦੇਸੀ ਪਿਸਤੌਲ ਬਰਾਮਦ ਕੀਤੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ

ਇਸੇ ਮੁਹਿੰਮ ਤਹਿਤ ਹੀ ਇਕ ਹੋਰ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ ਨੂੰ ਕਾਬੂ ਕੀਤਾ ਤੇ ਉਸਦੀ ਨਿਸ਼ਾਨਦੇਹੀ ਤੇ 2 ਦੇਸੀ ਪਿਸਟਲ 32 ਬੋਰ ਤੇ 1 ਨਕਲੀ ਪਿਸਟਲ (ਏਅਰ ਪਿਸਟਲ) ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਥਾਣਾ ਸਿਟੀ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪੁੱਛਗਿੱਛ ਤੋਂ ਪਾਇਆ ਗਿਆ ਕਿ ਨਵਜੋਤ ਸਿੰਘ ਉਰਫ ਮਨੀ ਉਕਤ ਖ਼ਿਲਾਫ਼ ਪਹਿਲਾਂ ਵੀ ਲੜਾਈ ਝਗੜੇ ਅਤੇ ਨਾਜਾਇਜ਼ ਹਥਿਆਰਾਂ ਦੇ 5 ਮੁਕੱਦਮੇ ਵੱਖ-ਵੱਖ ਥਾਣਿਆਂ ’ਚ ਦਰਜ ਹਨ। ਮੁਲਜ਼ਮਾਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਅਹਿਮ ਖ਼ੁਲਾਸੇ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ 'ਚ ਹੋਇਆ ਧਮਾਕਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News