ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
Thursday, Oct 02, 2025 - 11:16 AM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਦਰ ਪੁਲਸ ਵੱਲੋਂ ਪਿੰਡ ਬੀੜ ਤਲਾਬ ਵਿਖੇ ਗਸ਼ਤ ਕੀਤੀ ਜਾ ਰਹੀ ਹੈ।
ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਭਗਵਾਨ ਦਾਸ ਵਾਸੀ ਬੀੜ ਤਾਲਾਬ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।