ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Wednesday, Jul 08, 2026 - 11:06 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਅਵਿਨਾਸ਼ ਉਰਫ਼ ਗਗਨ ਵਾਸੀ ਬਸਤੀ ਸ਼ੇਖਾ ਵਾਲੀ ਨਾਂ ਦਾ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਇਸ ਸਮੇਂ ਰੇਲਵੇ ਕੁਆਰਟਰਾਂ ਦੇ ਕੋਲ ਹੈਰੋਇਨ ਵੇਚਣ ਲਈ ਖੜ੍ਹਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ ਤਾਂ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਤੁਰੰਤ ਛਾਪੇਮਾਰੀ ਕਰਦੇ ਹੋਏ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਸ ਤੋਂ ਤਲਾਸ਼ੀ ਲੈਣ ’ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ।ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਅਤੇ ਪੱਪੂ ਨੂੰ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਤਲਾਸ਼ੀ ਲੈਣ ’ਤੇ 4.35 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਦੇ ਨਾਲ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਤਲਵੰਡੀ ਭਾਈ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
