ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3 ਮੁਲਜ਼ਮ ਗ੍ਰਿਫ਼ਤਾਰ
Tuesday, Aug 25, 2026 - 06:36 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼
ਉਨ੍ਹਾਂ ਦੱਸਿਆ ਕਿ ਪੁਲਸ ਸਟੇਸ਼ਨ ਲੋਪੋਕੇ ਵਿਖੇ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਫੈਲੇ ਇਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
