ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

Sunday, May 10, 2026 - 05:19 PM (IST)

ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

ਪਠਾਨਕੋਟ (ਧਰਮਿੰਦਰ): ਪਠਾਨਕੋਟ  ਪੁਲਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 2 ਯੂ.ਐੱਸ. ਮੇਡ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਵਿੱਚ ਡਰੱਗਜ਼ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਪਠਾਨਕੋਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਤਿੰਨੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਪੁਲਸ ਅਨੁਸਾਰ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਪੁਲਸ ਨੇ ਦੱਸਿਆ ਕਿ ਐੱਸ.ਐੱਸ.ਪੀ. ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕਾਰਵਾਈ ਦੌਰਾਨ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁਲਜ਼ਮਾਂ ਕੋਲੋਂ ਮਿਲੇ ਹਥਿਆਰਾਂ ਅਤੇ ਕਾਰਤੂਸਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਦੇ ਸੰਪਰਕ ਕਿਹੜੇ ਲੋਕਾਂ ਨਾਲ ਸਨ ਅਤੇ ਇਹ ਹਥਿਆਰ ਕਿਸ ਮਕਸਦ ਲਈ ਮੰਗਵਾਏ ਗਏ ਸਨ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News