ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, ਗ੍ਰਨੇਡ ਸਪਲਾਈ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
Saturday, Mar 15, 2025 - 05:13 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਗ੍ਰਨੇਡ ਸਪਲਾਈ ਕਰਨ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਨੌਜਵਾਨ ਹਥਿਆਰ ਅਤੇ ਗ੍ਰਨੇਡ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਪੁਲਸ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਵੱਡੀ ਸਫਲਤਾ ਹੈ, ਇਹ ਇੱਕ ਨਾਰਕੋ ਟੈਰਰ ਕੇਸ ਸੀ, ਜਿਸ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 7 ਤਰੀਕ ਨੂੰ ਇਕ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਸੀ। ਮੁਲਜ਼ਮਾਂ ਨੂੰ ਪੁੱਛ-ਗਿੱਛ ਤੋਂ ਪਤਾ ਲਗਾ ਸੀ ਕਿ 3 ਮੁਲਜ਼ਮ ਕਰਨ, ਮੁਕੇਸ਼ ਅਤੇ ਸਾਜਨ ਹੋਰ ਵੀ ਹਨ । ਕਰਨ ਵੀਕੇਆਈ ਨਾਲ ਜੁੜਿਆ ਹੋਇਆ ਸੀ ਅਤੇ ਹਥਿਆਰ ਸਪਲਾਈ ਕਰਦਾ ਸੀ। ਇਸ ਦੌਰਾਨ ਕਰਨ ਦਾ ਪਿੱਛਾ ਕਰਦੇ ਹੋਏ ਪੁਲਸ ਬਿਹਾਰ ਦੇ ਮਧੇਪੁਰਾ ਪਹੁੰਚੀ ਅਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਕਾਰੀ ਹਸਪਤਾਲ 'ਚ 11 ਸਾਲ ਬਾਅਦ ਮੁੜ ਗੂੰਜੀ ਕਿਲਕਾਰੀ, ਜਾਣੋ ਕੀ ਹੋ ਸਕਦੈ ਕਾਰਨ
ਉਨ੍ਹਾਂ ਕਿਹਾ ਕਿ ਪੁਲਸ ਪਾਰਟੀ ਉਨ੍ਹਾਂ ਨੂੰ ਲਿਆ ਰਹੀ ਹੈ। ਇਹ ਲੋਕ ਗ੍ਰਨੇਡ ਸਪਲਾਈ ਕਰ ਰਹੇ ਸਨ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਵੀ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਲੋਕ ਇਹ ਗਤੀਵਿਧੀਆਂ ਕਰ ਰਹੇ ਹਨ। ਇਹ ਲੋਕ ਉਸ ਜਗ੍ਹਾ ਦੇ ਵਸਨੀਕ ਹਨ ਜਿੱਥੇ ਧਮਾਕਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਡੀ. ਜੀ. ਪੀ. ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8