ਪੰਜਾਬ: ਚੌਕੀ 'ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ 3 ਮੁਲਜ਼ਮਾਂ ਦਾ ਮਿਲਿਆ ਰਿਮਾਂਡ

Friday, Mar 06, 2026 - 06:35 PM (IST)

ਪੰਜਾਬ: ਚੌਕੀ 'ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ 3 ਮੁਲਜ਼ਮਾਂ ਦਾ ਮਿਲਿਆ ਰਿਮਾਂਡ

ਗੁਰਦਾਸਪੁਰ (ਵਿਨੋਦ): ਬੀਤੇ ਦਿਨੀਂ ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ਦੀ ਚੈਕ ਪੋਸਟ ‘ਤੇ ਦੋ ਪੁਲਸ ਕਰਮਚਾਰੀਆਂ ਦੇ ਕਤਲ ਮਾਮਲੇ ਵਿੱਚ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਇੰਦਰਜੀਤ ਸਿੰਘ ਅਤੇ ਉਸ ਦੇ ਭਰਾ, ਜੋ ਕਿ ਪਿੰਡ ਆਦੀਆਂ ਦੇ ਰਹਿਣ ਵਾਲੇ ਹਨ, ਅਤੇ ਦਿਲਾਵਰ ਸਿੰਘ ਨਿਵਾਸੀ ਅਲੀਨੰਗਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਕੇਸ ਵਿੱਚ ਇੱਕ ਹੋਰ ਦੋਸ਼ੀ ਰਣਜੀਤ ਸਿੰਘ ਵਾਸੀ ਪਿੰਡ ਆਦੀਆਂ ਪਹਿਲਾਂ ਹੀ ਪੁਲਸ ਮੁਕਾਬਲੇ ਵਿੱਚ ਮਾਰਿਆ ਜਾ ਚੁੱਕਾ ਹੈ। ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇੰਦਰਜੀਤ ਸਿੰਘ, ਉਸ ਦੇ ਭਰਾ ਅਤੇ ਦਿਲਬਾਗ ਸਿੰਘ ਨੂੰ ਪੁੱਛਗਿੱਛ ਲਈ ਛੇ-ਛੇ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ-  ਫਰੀਦਕੋਟ: ਖੇਡਦੇ-ਖੇਡਦੇ ਛੱਪੜ 'ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ

ਜ਼ਿਕਰਯੋਗ ਹੈ ਕਿ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਨੂੰ 21–22 ਫਰਵਰੀ ਦੀ ਰਾਤ ਆਦੀਆਂ ਚੈਕ ਪੋਸਟ ‘ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਸ ਵੱਲੋਂ ਉਕਤ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News