ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣਾ ਕਿਸਾਨ ਜਥੇਬੰਦੀਆਂ ਦੀ ਇਤਿਹਾਸਕ ਜਿੱਤ: ਐਡਵੋਕੇਟ ਰਾਹੀਂ

Friday, Nov 19, 2021 - 02:21 PM (IST)

ਤਪਾ ਮੰਡੀ/ਸਹਿਣਾ (ਹਰੀਸ਼, ਮੇਸ਼ੀ/ਧਰਮਿੰਦਰ) - ਸੇਂਟਰ ਸਰਕਾਰ ਵੱਲੋਂ ਐਲਾਨੇ ਗਏ ਖੇਤੀ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤ 'ਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ, ਜੋ ਸਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਤਪਾ ਅਤੇ ਸ਼ਹਿਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਜ਼ਬੂਤ ਇਰਾਦਿਆਂ ਦੀ ਜਿੱਤ ਹੈ, ਕਿਉਂਕਿ ਪਿਛਲੇ ਕਾਫ਼ੀ ਸਮੇਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 800 ਤੋਂ ਵੱਧ ਕਿਸਾਨਾਂ ਨੇ ਸ਼ਹੀਦੀਆਂ ਦਿੱਤੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ ਤੋਂ ਡਟੀਆਂ ਹੋਈਆਂ ਹਨ। ਉਨ੍ਹਾਂ ਨੇ ਨਿਸ਼ਚਾ ਕੀਤਾ ਹੋਇਆ ਸੀ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਆਉਣਗੇ। ਕਿਸਾਨ ਜਥੇਬੰਦੀਆਂ ਜਿੱਥੇ ਆਪਣਾ ਘਰ ਪਰਿਵਾਰ ਛੱਡ ਕੇ ਮੀਂਹ, ਹਨੇਰੀ, ਧੁੱਪ, ਛਾਂ ਦੀ ਪਰਵਾਹ ਕੀਤੇ ਬਿਨਾਂ ਖੁੱਲ੍ਹੇ ਅਸਮਾਨ ਦੀ ਛੱਤ ਹੇਠਾਂ ਬੈਠੇ ਹੋਏ ਸਨ, ਉਥੇ ਅੱਜ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਇਤਿਹਾਸਕ ਜਿੱਤ ਹੋਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੌਹਲਾ, ਵਪਾਰ ਮੰਡਲ ਤਪਾ ਦੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਟੋਨਾ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਡਿਪਟੀ CM ਸੁਖਜਿੰਦਰ ਰੰਧਾਵਾ, ਕਿਹਾ ‘ਦੇਰ ਆਏ ਦਰੁਸਤ ਆਏ’


rajwinder kaur

Content Editor

Related News