ਮੁੜ ਵਾਪਸ ਆਉਣੇ ਚਾਹੀਦੇ 3 ਖੇਤੀ ਕਾਨੂੰਨ, ਕੰਗਨਾ ਦੇ ਬਿਆਨ ਨੇ ਲਿਆਂਦਾ ਸਿਆਸੀ ਭੁਚਾਲ
Tuesday, Sep 24, 2024 - 05:54 PM (IST)
ਐਂਟਰਟੇਨਮੈਂਟ ਡੈਸਕ : ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। ਹਾਲਾਂਕਿ, ਭਾਜਪਾ ਸੰਸਦ ਮੈਂਬਰ ਨੇ ਆਪਣੀ ਰਾਏ ਜ਼ਾਹਰ ਕਰਦੇ ਹੋਏ ਇਹ ਵੀ ਕਿਹਾ ਕਿ ਉਨ੍ਹਾਂ ਦਾ ਬਿਆਨ ਵਿਵਾਦਪੂਰਨ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ, ਹਾਲਤ ਨਾਜ਼ੁਕ
ਮੋਦੀ ਸਰਕਾਰ ਨੂੰ ਘੇਰਿਆ ਕਾਂਗਰਸ ਨੇ
ਇਸ 'ਤੇ ਕਾਂਗਰਸ ਨੇ ਨਿਸ਼ਾਨਾ ਸਾਧਿਆ ਹੈ। ਕੰਗਨਾ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਇਨ੍ਹਾਂ ਕਾਲੇ ਕਾਨੂੰਨਾਂ ਦੀ ਵਾਪਸੀ ਕਦੇ ਨਹੀਂ ਹੋਵੇਗੀ, ਭਾਵੇਂ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਕਿੰਨੀ ਵੀ ਕੋਸ਼ਿਸ਼ ਕਰ ਲੈਣ। ਸੋਸ਼ਲ ਮੀਡੀਆ ਐਕਸ 'ਤੇ ਕਾਂਗਰਸ ਨੇ ਕਿਹਾ, ''ਕਿਸਾਨਾਂ 'ਤੇ ਲੱਦੇ ਗਏ 3 ਕਾਲੇ ਕਾਨੂੰਨ ਵਾਪਸ ਲਿਆਉਣੇ ਚਾਹੀਦੇ ਹਨ। ਭਾਜਪਾ ਸੰਸਦ ਕੰਗਨਾ ਰਣੌਤ ਨੇ ਇਹ ਗੱਲ ਕਹੀ। ਦੇਸ਼ ਦੇ 750 ਤੋਂ ਵੱਧ ਕਿਸਾਨ ਸ਼ਹੀਦ ਹੋਏ, ਉਦੋਂ ਹੀ ਮੋਦੀ ਸਰਕਾਰ ਜਾਗੀ ਅਤੇ ਇਹ ਕਾਲੇ ਕਾਨੂੰਨ ਵਾਪਸ ਲਏ ਗਏ। ਹੁਣ ਭਾਜਪਾ ਦੇ ਸੰਸਦ ਮੈਂਬਰ ਫਿਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੇ ਹਨ।'' ਕੰਗਨਾ ਰਣੌਤ ਨੇ ਕਿਹਾ, "ਦੇਸ਼ ਦੇ ਵਿਕਾਸ 'ਚ ਕਿਸਾਨ ਇੱਕ ਮਜ਼ਬੂਰ ਥੰਮ ਹਨ। ਮੈਂ ਚਾਹੁੰਦੀ ਹਾਂ ਕਿ ਉਹ ਅਜਿਹੀ ਅਪੀਲ ਖੁਦ ਕਰਨ। ਮੈਂ ਹੱਥ ਜੋੜ ਕੇ ਸਾਰਿਆਂ ਨੂੰ ਅਜਿਹੀ ਮੰਗ ਕਰਨ ਦੀ ਅਪੀਲ ਕਰਦੀ ਹਾਂ।"
कंगना दीदी ने ठान लिया है बीजेपी की लुटिया डूबा के मानेगी 😂🤣
— Pooja Dubey (@poojaadubey_) September 24, 2024
“तीनों किसान क़ानून वापस लाये जाने चाहिए”
#KanganaRanaut #FarmerLaws
pic.twitter.com/95uP8Whkb7
ਇਹ ਖ਼ਬਰ ਵੀ ਪੜ੍ਹੋ - ਮਾਂ ਚਰਨ ਕੌਰ ਦੀ ਨਿੱਕੇ ਸਿੱਧੂ ਨਾਲ ਪਿਆਰੀ ਤਸਵੀਰ ਵਾਇਰਲ
ਸਭ ਤੋਂ ਪਹਿਲਾਂ ਹਰਿਆਣਾ ਜਵਾਬ ਦੇਵੇਗਾ - ਸੁਪ੍ਰਿਆ ਸ਼੍ਰੀਨੇਤ
ਕਾਂਗਰਸ ਦੀ ਬੁਲਾਰਾ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ 750 ਤੋਂ ਵੱਧ ਕਿਸਾਨਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਅਸੀਂ ਅਜਿਹਾ ਕਦੇ ਨਹੀਂ ਹੋਣ ਦੇਵਾਂਗੇ। ਸਭ ਤੋਂ ਪਹਿਲਾਂ ਜਵਾਬ ਹਰਿਆਣਾ ਦੇਵੇਗਾ।
2021 'ਚ ਵਾਪਸ ਹੋਏ ਸੀ ਤਿੰਨੋਂ ਕਾਲੇ ਬਿੱਲ
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 2021 'ਚ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈ ਲਏ ਸਨ। ਕਿਸਾਨਾਂ ਦੇ ਵੱਡੇ ਵਿਰੋਧ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਇਸ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।