3 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ

09/27/2017 6:10:30 AM

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਅੱਜ 3 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ. ਏ. ਐੱਸ. ਅਧਿਕਾਰੀ  ਐੱਮ. ਪੀ. ਸਿੰਘ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਜਦਕਿ ਵਿਸ਼ਵਜੀਤ ਖੰਨਾ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਵਿਕਾਸ) ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ ਬਾਗਵਾਨੀ ਲਾਇਆ ਗਿਆ ਹੈ। ਇਸੇ ਤਰ੍ਹਾਂ ਆਈ. ਏ. ਐੱਸ. ਅਧਿਕਾਰੀ ਆਰ. ਵੈਂਕਟਰਤਨਮ ਨੂੰ ਪ੍ਰਮੁੱਖ ਸਕੱਤਰ, ਐੱਸ. ਸੀ./ਬੀ. ਸੀ. ਭਲਾਈ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਲਾਇਆ ਗਿਆ ਹੈ।