ਅੰਮ੍ਰਿਤਸਰ ''ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

Monday, Apr 20, 2026 - 02:44 PM (IST)

ਅੰਮ੍ਰਿਤਸਰ ''ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ 'ਚ ਕਮਿਸ਼ਨਰੇਟ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਛੇ ਪਿਸਤੌਲ (ਇੱਕ PX5 .30 ਬੋਰ, ਤਿੰਨ .32 ਬੋਰ ਅਤੇ ਦੋ .30 ਬੋਰ) ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ 'ਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ

ਡੀ. ਜੀ. ਪੀ. ਨੇ ਦੱਸਿਆ ਕਿ ਇਸ ਸਬੰਧੀ ਪੁਲਸ ਸਟੇਸ਼ਨ ਸਿਵਲ ਲਾਈਨਜ਼, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਹੁਣ ਅਗਲੇ ਤੇ ਪਿਛਲੇ ਸਬੰਧਾਂ ਦੀ ਜਾਂਚ ਕਰਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News