6 ਕਿਲੋ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਣੇ 3 ਗ੍ਰਿਫ਼ਤਾਰ
Monday, Feb 05, 2018 - 06:49 AM (IST)

ਬਠਿੰਡਾ, (ਸੁਖਵਿੰਦਰ)- ਪੁਲਸ ਨੇ ਦੋ ਥਾਵਾਂ ਤੋਂ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਵੱਲੋਂ ਨਰੂਆਣਾ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਕਾਰ 'ਚੋਂ 6 ਕਿਲੋ ਚੂਰਾ ਪੋਸਤ ਬਰਾਮਦ ਕਰ ਕੇ ਗੁਰਤੇਜ ਸਿੰਘ ਅਤੇ ਨਿਰਮਲ ਸਿੰਘ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਬਾਹਰਲੇ ਸੂਬੇ ਤੋਂ ਪੋਸਤ ਲਿਆਏ ਸਨ। ਉਧਰ, ਮੌੜ ਪੁਲਸ ਦੇ ਸਹਾਇਕ ਥਾਣੇਦਾਰ ਹੁਸ਼ਿਆਰ ਸਿੰਘ ਨੇ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਵਾਸੀ ਰਾਮਗੜ੍ਹ ਭੂੰਦੜ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।