ਮੋਹਾਲੀ : ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ 3 ਲੋਕ ਗ੍ਰਿਫਤਾਰ

Friday, Jan 11, 2019 - 02:54 PM (IST)

ਮੋਹਾਲੀ : ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ 3 ਲੋਕ ਗ੍ਰਿਫਤਾਰ

ਮੋਹਾਲੀ (ਕੁਲਦੀਪ) : ਇੱਥੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਵਲੋਂ ਸ਼ੁੱਕਰਵਾਰ ਨੂੰ 50 ਗ੍ਰਾਮ ਹੈਰੋਇਨ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਉਰਫ ਜੋਗੀ ਪੁੱਤਰ ਦਰਸ਼ਨ ਸਿੰਘ, ਸਤੀਸ਼ ਕੁਮਾਰ ਪੁੱਤਰ ਗਿਆਨ ਚੰਦ ਅਤੇ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਉਕਤ ਤਿੰਨੇ ਵਿਅਕਤੀ ਮੋਹਾਲੀ 'ਚ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 6 ਮਹੀਨਿਆਂ ਤੋਂ ਨਸ਼ੇ ਦੀ ਸਪਲਾਈ ਦਾ ਕੰਮ ਕਰ ਰਹੇ ਹਨ ਅਤੇ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ 'ਤੇ ਹੈਰੋਇਨ ਵੇਚ ਰਹੇ ਹਨ। ਉਕਤ ਤਿੰਨਾਂ ਖਿਲਾਫ ਪਹਿਲਾਂ ਵੀ ਕਈ ਤਰ੍ਹਾਂ ਦੇ ਮਾਮਲੇ ਦਰਜ ਹਨ। ਫਿਲਹਾਲ ਪੁਲਸ ਵਲੋਂ ਤਿੰਨਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।


author

Babita

Content Editor

Related News