ਤਾਸ਼ ਦੇ ਪੱਤਿਆਂ ਨਾਲ ਜੂਆ ਖੇਡਦੇ ਤਿੰਨ ਗ੍ਰਿਫ਼ਤਾਰ

11/10/2020 3:25:07 PM

ਪਟਿਆਲਾ (ਬਲਜਿੰਦਰ) : ਥਾਣਾ ਤ੍ਰਿਪੜੀ ਦੀ ਪੁਲਸ ਨੇ ਐਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਸੰਜੀਵ ਕੁਮਾਰ ਪੁੱਤਰ ਬਾਲਾ ਰਾਮ ਵਾਸੀ ਵਿਕਾਸ ਨਗਰ ਪਟਿਆਲਾ, ਹਰੀਸ਼ ਕੁਮਾਰ ਪੁੱਛਰ ਛੋਟੇ ਲਾਲ ਵਾਸੀ ਗਾਂਧੀ ਨਗਰ ਲਾਹੌਰੀ ਗੇਟ ਪਟਿਆਲਾ, ਰਾਜਾ ਸ਼ਰਮਾ ਪੁੱਤਰ ਓਮ ਪ੍ਰਕਾਸ਼ ਵਾਸੀ ਅਰਬਨ ਅਸਟੇਟ ਪਟਿਆਲਾ ਸ਼ਾਮਲ ਹਨ।

ਪੁਲਸ ਮੁਤਾਬਕ ਏ. ਐਸ. ਆਈ. ਗੁਰਬਿੰਦਰ ਸਿੰਘ ਪੁਲਸ ਪਾਰਟੀ ਸਮੇਤ ਵਿਕਾਸ ਨਗਰ ਪਟਿਆਲਾ ਵਿਖੇ ਮੌਜੂਦ ਸਨ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਮਜਾਰ ਪੀਰ ਬਾਬਾ ਦੇ ਕੋਲ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡ ਰਹੇ ਹਨ। ਪੁਲਸ ਨੇ ਛਾਪਾ ਮਾਰ ਕੇ ਉਨ੍ਹਾਂ ਕੋਲੋਂ 15 ਹਜ਼ਾਰ, 50 ਰੁਪਏ ਬਰਾਮਦ ਕੀਤੇ, ਜਿਨ੍ਹਾਂ ਦੇ ਖ਼ਿਲਾਫ਼ ਜੂਆ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News