ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ ਕਰਕੇ 3 ਵਿਅਕਤੀ ਕੀਤੇ ਗ੍ਰਿਫਤਾਰ : SSP ਭਾਰਗਵ

Friday, Apr 17, 2020 - 11:19 PM (IST)

ਮਾਨਸਾ (ਮਿੱਤਲ ) - ਐਸ. ਐਸ. ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ, ਜਿਸ ਤਹਿਤ ਡਾਇਰੈਕਟਰ ਜਨਰਲ ਪੁਲਸ ਪੰਜਾਬ ਚੰਡੀਗੜ੍ਹ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ. ਟੀ. ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾਂ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ. ਐਸ. ਪੀ. ਡਾ. ਭਾਰਗਵ ਨੇ ਦੱਸਿਆ ਕਿ ਪੈਰੋਲ ਤੇ ਜ਼ਮਾਨਤ 'ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਜਾਂਚਿਆਂ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲੇ ਅੰਦਰ ਸਪੈਸ਼ਲ ਨਾਕਾਬੰਦੀਆਂ ਅਤੇ ਗਸ਼ਤਾਂ ਸ਼ੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ 'ਤੇ ਮੁਕੱਦਮੇ ਦਰਜ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਮਰਜੀਤ ਕੌਰ ਉਰਫ਼ ਗੇਲੋ ਪਤਨੀ ਸੁਖਵਿੰਦਰ ਸਿੰਘ ਵਾਸੀ ਬੀਰ ਖੁਰਦ ਨੂੰ 110 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਸਮੇਤ ਗ੍ਰਿਫਤਾਰ ਕਰਕੇ ਐਨ. ਡੀ. ਪੀ. ਐਸ. ਐਕਟ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਰਸੇਸਮ ਖਾਨ ਉਰਫ਼ ਸੇਮਾ ਪੁੱਤਰ ਭੋਲਾ ਖਾਨ ਅਤੇ ਸੰਦੀਪ ਖਾਨ ਪੁੱਤਰ ਤਰਸੇਮ ਖਾਨ ਦੋਨੋਂ ਵਾਸੀ ਤਾਮਕੋਟ ਨੂੰ ਗ੍ਰਿਫ਼ਤਾਰ ਕਰਕੇ 1 ਚਾਲੂ ਭੱਠੀ, 5 ਲੀਟਰ ਸ਼ਰਾਬ ਨਜਾਇਜ਼ ਅਤੇ 170 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਜਾਂਦੀ ਹੈ। ਐਸ. ਐਸ. ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ  ਮਾਨਸਾ ਜ਼ਿਲੇ ਨੂੰ 100 ਫੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।


Gurdeep Singh

Content Editor

Related News