ਘਰ ''ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ

Monday, Apr 07, 2025 - 02:58 PM (IST)

ਘਰ ''ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਥਾਣਾ ਥਰਮਲ ਪੁਲਸ ਨੇ ਪਿੰਡ ਗਿੱਲਪੱਤੀ ਸਥਿਤ ਇਕ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਔਰਤਾਂ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਦੀਪ ਸਿੰਘ ਵਾਸੀ ਗਿੱਲਪੱਤੀ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ ਦਿਨੀਂ ਮੁਲਜ਼ਮ ਗਗਨਵੀਰ ਕੌਰ ਉਰਫ਼ ਗਗਨਦੀਪ ਕੌਰ, ਮਹਿੰਦਰ ਕੌਰ ਅਤੇ ਗੁਰਦੀਪ ਸਿੰਘ ਵਾਸੀ ਗਿੱਲਪੱਤੀ ਨੇ ਉਸ ਦੇ ਘਰ ਦਾਖ਼ਲ ਹੋ ਕੇ ਉਸ ਦੀ ਅਤੇ ਉਸ ਦੀ ਪਤਨੀ ਦੀ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨਾਲ ਉਸ ਦਾ ਪੁਰਾਣਾ ਝਗੜਾ ਸੀ।

ਇਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News