ਰਾਤ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰਨ ਵਾਲੇ 3 ਕਾਬੂ
Friday, Jan 10, 2025 - 03:19 AM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ) - ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਦੀ ਅਗਵਾਈ ਹੇਠ ਰਾਤ ਨੂੰ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਿਤੀ 19 ਦਸੰਬਰ 2024 ਨੂੰ ਅਤੁਲ ਅਰੋੜਾ ਪੁੱਤਰ ਨਰੇਸ਼ ਪਾਲ ਵਾਸੀ ਮਕਾਨ ਨੰਬਰ 1 ਸੈਟਰਲ ਟਾਊਨ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਨੇ ਬਿਆਨ ਲਿਖਵਾਇਆ ਕਿ ਉਸਦੀ ਸਦਰ ਬਾਜ਼ਾਰ ਤੱਟਕੀਆ ਵਾਲਾ ਚੌਕ ਵਿਚ ਦੁਕਾਨ ਹੈ, ਜਿੱਥੇ ਮਿਤੀ 18 ਦਸੰਬਰ 2024 ਨੂੰ ਉਹ ਆਪਣਾ ਸਟੋਰ 9-30 ਵਜੇ ਬੰਦ ਕਰਕੇ ਆਪਣੇ ਘਰ ਚਲੇ ਗਏ ਸੀ ਅਤੇ 19-12-2024 ਨੂੰ ਸਵੇਰ ਕਰੀਬ 3-30 ਵਜੇ ਉਨ੍ਹਾਂ ਦੀ ਦੁਕਾਨ ਦੇ ਗੁਆਂਢੀ ਲਖਵਿੰਦਰ ਸਿੰਘ ਗਿੱਲਾ ਵਾਲੇ ਨੇ ਦੱਸਿਆ ਕਿ ਉਸਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ, ਜਿੱਥੇ ਚੋਰੀ ਹੋਈ ਲੱਗਦੀ ਹੈ। ਜਦੋਂ ਉਸ ਨੇ ਦੁਕਾਨ ’ਤੇ ਜਾ ਕੇ ਦੇਖਿਆ ਤਾਂ ਕਿਸੇ ਚੋਰਾਂ ਵੱਲੋਂ ਚੋਰੀ ਕੀਤੀ ਸੀ, ਜਿਸ ’ਤੇ ਮੁਕੱਦਮਾ ਨੰਬਰ 230 ਮਿਤੀ 19-12- 2024 ਅ/ਧ 331(4),305 ਬੀ. ਐੱਨ. ਐੱਸ. ਥਾਣਾ ਸੁਲਤਾਨਪੁਰ ਲੌਧੀ ਦਰਜ ਕੀਤਾ ਗਿਆ ਸੀ ।
ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਜਸਵਿੰਦਰ ਸਿੰਘ ਉਰਫ ਬੂਟਾ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਖਿਆਲੀ ਥਾਣਾ ਮੱਖੂ ਜ਼ਿਲਾ ਫਿਰੋਜ਼ਪੁਰ, ਸੁਰਜੀਤ ਸਿੰਘ ਉਰਫ ਲਾਡੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਵਾੜਾ ਕਾਲੀ ਰੋਣ ਥਾਣਾ ਮੱਖੂ ਜ਼ਿਲਾ ਫਿਰੋਜ਼ਪੁਰ, ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਜਸਵਿੰਦਰ ਸਿੰਘ ਵਾਸੀ ਸਿਲੇਵਿੰਡ ਥਾਣਾ ਮੱਖੂ ਜ਼ਿਲਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ’ਚੋਂ 2 ਕ੍ਰਿਪਾਨਾਂ, 1 ਮੋਟਰਸਾਈਕਲ ਜੋ ਪਹਿਲਾ ਹੀ ਬਰਾਮਦ ਹੋ ਚੁੱਕਾ ਹਨ।