ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਉੱਗੀ ਕਤਲ ਮਾਮਲੇ ''ਚ 24 ਘੰਟਿਆਂ ''ਚ 3 ਕੀਤੇ ਗ੍ਰਿਫ਼ਤਾਰ
Thursday, Aug 22, 2024 - 11:16 PM (IST)
ਨਕੋਦਰ (ਪਾਲੀ) : ਜਲੰਧਰ ਦਿਹਾਤੀ ਪੁਲਸ ਨੂੰ ਸਦਰ ਥਾਣੇ ਦੇ ਅਧੀਨ ਆਉਂਦੇ ਪਿੰਡ ਉੱਗੀ ਵਿਖੇ ਬੀਤੀ ਰਾਤ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਕਿੰਦਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਸ ਨੇ 24 ਘੰਟਿਆਂ ਦੇ ਅੰਦਰ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ 'ਚ ਵਰਤੀ ਸਵਿਫਟ ਕਾਰ, ਦੋ ਪਿਸਤੌਲ (.32 ਬੋਰ), 8 ਰੌਂਦ ਤੇ 2 ਦਾਤਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੇ ਕਤਲ ਮਾਮਲੇ 'ਚ ਉਸ ਦੇ ਪਿਤਾ ਚਰਨ ਦਾਸ ਪੁੱਤਰ ਬਹਾਲ ਸਿੰਘ ਵਾਸੀ ਕਾਲਾ ਸੰਘਿਆ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਉਕਤ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ.ਪੀ.ਡੀ. ਜਸਰੂਪ ਕੌਰ ਬਾਠ, ਡੀ.ਐੱਸ.ਪੀ. ਲਖਵੀਰ ਸਿੰਘ, ਡੀ.ਐੱਸ.ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਜਿਨ੍ਹਾਂ 'ਚ ਸੀ.ਆਈ.ਏ. ਇੰਚਾਰਜ ਪੁਸ਼ਪ ਬਾਲੀ ਅਤੇ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਨਕੋਦਰ-ਜਲੰਧਰ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਉਕਤ ਮਾਮਲੇ 'ਚ ਲੋੜੀਂਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਛਾਣ ਗੁਰਪਾਲ ਸਿੰਘ ਪੁੱਤਰ ਮਨਜੀਤ ਸਿੰਘ, ਬਲਕਾਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀਆਨ (ਦੋਵੇਂ) ਸਿੱਧਵਾਂ ਦੋਨਾ, ਕਪੂਰਥਲਾ ਅਤੇ ਨਜ਼ੀਰ ਗੁੱਜਰ ਵਾਸੀ ਅਵਾਦਾਨ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਪਾਸੋਂ ਵਾਰਦਾਤ ਵਿਚ ਵਰਤੀ ਸਵਿਫਟ ਕਾਰ, ਦੋ ਪਿਸਤੌਲ (.32 ਬੋਰ), 8 ਰੌਂਦ ਤੇ 2 ਦਾਤਰ ਬਰਾਮਦ ਹੋਏ ਹਨ। ਇਸ ਮਾਮਲੇ 'ਚ ਪੰਜ ਹੋਰ ਮੁਲਾਜ਼ਮ ਨਾਮਜ਼ਦ ਹਨ, ਜਿਨ੍ਹਾ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆ ਹਨ। ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਜਲੰਧਰ ਦਿਹਾਤੀ ਪੁਲਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਘਟਨਾ ਦੇ ਕੁਝ ਘੰਟਿਆਂ ਦੇ ਅੰਦਰ ਹੀ ਮੁਲਾਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਸ ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ ਗਰੁੱਪਾਂ ਵਿਚਾਲੇ ਲੰਬੇ ਸਮੇਂ ਤੋਂ ਦੁਸ਼ਮਣੀ ਚੱਲਦੀ ਆ ਰਹੀ ਹੈ, ਜਿਸ ਦੇ ਸਬੰਧ ਵਿੱਚ ਮਾਮਲੇ ਵੀ ਦਰਜ ਹੈ ਤੇ ਜਿਨ੍ਹਾਂ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਜਦੋਂਕਿ ਆਈ.ਪੀ.ਸੀ. ਦੀ ਧਾਰਾ 323 ਅਤੇ 324 ਦੇ ਤਹਿਤ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ ਤੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਾਅਲੀ ਬਾਬੇ ਧਾਰਮਿਕ ਸਥਾਨ ਦੇ ਨਾਂ 'ਤੇ ਮੰਗ ਰਹੇ ਸੀ ਪੈਸੇ, ਲੋਕਾਂ ਨੇ ਫੜ ਕੇ ਦਰੱਖ਼ਤ ਨਾਲ ਬੰਨ੍ਹ ਕੇ ਕੀਤੀ 'ਸੇਵਾ'
ਝੜਪ 'ਚ ਦੋ ਵਿਅਕਤੀ ਹੋਏ ਸੀ ਜ਼ਖ਼ਮੀ
ਐੱਸ.ਐੱਸ.ਪੀ.ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਿੰਡ ਉੱਗੀ ਵਿਖੇ ਹੋਈ ਆਪਸੀ ਝੜਪ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ 'ਚ ਕੁਲਵਿੰਦਰ ਸਿੰਘ ਉਰਫ ਕਿੰਦੇ ਨੂੰ ਗੋਲੀ ਅਤੇ ਗੰਭੀਰ ਸੱਟਾਂ ਲੱਗੀਆਂ ਅਤੇ ਬਦਕਿਸਮਤੀ ਨਾਲ ਉਸ ਦੀ ਮੌਤ ਹੋ ਗਈ। ਇੱਕ ਹੋਰ ਵਿਅਕਤੀ ਜਤਿੰਦਰ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਕੁਲਾਰ ਕਪੂਰਥਲਾ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ, ਜੋ ਇਸ ਸਮੇਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮ੍ਰਿਤਕ ਬੈਂਗਲੌਰ ਤੋਂ ਅਦਾਲਤ ਵਿੱਚ ਤਰੀਕ ਭੁਗਤਣ ਆਇਆ ਸੀ ਪਿੰਡ
ਮ੍ਰਿਤਕ ਕੁਲਵਿੰਦਰ ਸਿੰਘ ਉਰਫ਼ ਕਿੰਦਾ (30 ਸਾਲ) ਦੇ ਪਿਤਾ ਚਰਨ ਦਾਸ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪੁੱਤਰ ਕੁਲਵਿੰਦਰ ਸਿੰਘ ਉਰਫ਼ ਕਿੰਦਾ ਬੈਂਗਲੌਰ ਵਿਖੇ ਇਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪਰ ਪਿਛਲੇ ਕੁਝ ਦਿਨਾਂ ਤੋਂ ਛੁੱਟੀ ਲੈ ਕੇ ਪਿੰਡ ਆਇਆ ਹੋਇਆ ਸੀ ਕਿਉਂਕਿ ਉਸ ਦਾ ਕਰੀਬ 2 ਸਾਲ ਪਹਿਲਾਂ ਪਿੰਡ ਵਿੱਚ ਲੜਾਈ ਝਗੜਾ ਹੋ ਗਿਆ, ਜਿਸ ਕਾਰਨ ਉਸ ਦੇ ਲੜਕੇ ਖਿਲਾਫ਼ ਮੁਕੱਦਮਾ ਦਰਜ ਹੋ ਗਿਆ ਸੀ, ਜਿਸ ਦੀ ਅਦਾਲਤ ਵਿੱਚ ਤਰੀਕ ਸੀ।
'ਕਪੂਰਥਲਾ ਪੁਲਸ ਕਾਰਵਾਈ ਕਰਦੀ ਤਾ ਅੱਜ ਮੇਰਾ ਪੁੱਤ ਜਿੰਦਾ ਹੁੰਦਾ' -ਚਰਨ ਦਾਸ
ਮ੍ਰਿਤਕ ਕੁਲਵਿੰਦਰ ਸਿੰਘ ਦੇ ਪਿਤਾ ਚਰਨ ਦਾਸ ਵਾਸੀ ਕਾਲਾ ਸੰਘਿਆ ਕਪੂਰਥਲਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸਾਡੇ ਪਿੰਡ ਦਾ ਰਹਿਣ ਵਾਲਾ ਤੀਰਥ ਸਿੰਘ ਆਪਣੇ ਨਾਲ ਹੋਰ 5-6 ਮੁੰਡੇ ਲੈ ਕੇ ਸਾਡੇ ਘਰ ਆ ਕੇ ਗਾਲੀ ਗਲੋਚ ਕਰ ਕੇ ਗਿਆ ਸੀ। ਉਸ ਨੇ ਮੇਰੇ ਲੜਕੇ ਕੁਲਵਿੰਦਰ ਦਾ ਨਾਂ ਲੈ ਕੇ ਧਮਕੀਆਂ ਵੀ ਦਿੱਤੀਆਂ ਸਨ ਕਿ ਜੋ ਮਰਜ਼ੀ ਹੋ ਜਾਵੇ, ਉਸ ਨੂੰ ਜ਼ਿੰਦਾ ਨਹੀ ਛੱਡਣਾ। ਇਸ ਸਬੰਧੀ ਅਸੀਂ ਪੁਲਸ ਚੌਕੀ ਕਾਲਾ ਸੰਘਿਆਂ ਵਿੱਚ ਦਰਖਾਸਤ ਵੀ ਦਿੱਤੀ ਸੀ, ਪਰ ਪੁਲਸ ਨੇ ਕੋਈ ਕਾਰਵਾਈ ਨਹੀ ਕੀਤੀ। ਉਨਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਕਪੂਰਥਲਾ ਪੁਲਸ ਕੋਈ ਕਾਰਵਾਈ ਕਰਦੀ ਤਾ ਸ਼ਾਇਦ ਉਸ ਦਾ ਪੁੱਤਰ ਜਿੰਦਾ ਹੁੰਦਾ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਹੋ ਗਈ ਵੱਡੀ ਵਾਰਦਾਤ, ਰੱਖੜੀ ਬੰਨ੍ਹਵਾਉਣ ਭੈਣ ਕੋਲ ਆਏ ਭਰਾ ਦਾ ਗੁਆਂਢੀਆਂ ਨੇ ਕਰ'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e