ਲੁੱਟਾਂ-ਖੋਹਾਂ ਤੇ ਚੋਰੀ ਦੀ ਯੋਜਨਾ ਬਣਾ ਰਹੇ 3 ਵਿਅਕਤੀ ਕਾਬੂ

Saturday, May 03, 2025 - 10:16 AM (IST)

ਲੁੱਟਾਂ-ਖੋਹਾਂ ਤੇ ਚੋਰੀ ਦੀ ਯੋਜਨਾ ਬਣਾ ਰਹੇ 3 ਵਿਅਕਤੀ ਕਾਬੂ

ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਪੁਲਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਕਥਿਤ ਤੌਰ ’ਤੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਤਿੰਨ ਵਿਅਕਤੀ ਨੂੰ ਮਾਰੂ ਹਥਿਆਰ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਬਤ ਸਿੰਘ ਥਾਣਾ ਮੁਖੀ ਤਲਵੰਡੀ ਸਾਬੋ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜੇਸ਼ ਸਨੇਹੀ ਡੀ. ਐੱਸ. ਪੀ. ਤਲਵੰਡੀ ਸਾਬੋ ਦੀ ਅਗਵਾਈ ਵਿਚ ਥਾਣਾ ਤਲਵੰਡੀ ਸਾਬੋ ਦੇ ਏ. ਐੱਸ. ਆਈ. ਸੁਖਮੰਦਰ ਸਿੰਘ ਪੁਲਸ ਪਾਰਟੀ ਸਮੇਤ ਰੋੜੀ ਰੋਡ ’ਤੇ ਗਸ਼ਤ ਕਰ ਰਹੇ ਸਨ।

ਇਨ੍ਹਾਂ ਟਰੈਕਟਰ ਮੰਡੀ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਦੀ ਪਛਾਣ ਤਾਰੀ ਸਿੰਘ ਪੁੱਤਰ ਮੇਜਰ ਸਿੰਘ, ਗੁਰਜੀਤ ਸਿੰਘ ਵਾਸੀ ਲਾਡੂ ਸਿੰਘ ਅਤੇ ਸੋਨੀ ਸਿੰਘ ਪੁੱਤਰ ਬੀਰਾ ਸਿੰਘ ਵਾਸੀਆਨ ਤਲਵੰਡੀ ਸਾਬੋ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News