ਵਿਧਾਇਕ ਕੋਟਲੀ ਦੇ ਭਾਣਜੇ ਦੇ ਕਤਲ ਮਾਮਲੇ ’ਚ 3 ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

Friday, Dec 20, 2024 - 06:47 PM (IST)

ਵਿਧਾਇਕ ਕੋਟਲੀ ਦੇ ਭਾਣਜੇ ਦੇ ਕਤਲ ਮਾਮਲੇ ’ਚ 3 ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

ਆਦਮਪੁਰ/ਜਲੰਧਰ (ਦਿਲਬਾਗੀ, ਚਾਂਦ, ਜਤਿੰਦਰ, ਜ. ਬ.)-ਥਾਣਾ ਮੁਖੀ ਰਵਿੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਆਦਮਪੁਰ ਦੀ ਪੁਲਸ ਪਾਰਟੀ ਨੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਕਤਲ ਕਰ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਕਤਲ ਦੇ ਕੇਸ ਵਿਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਵਾਰਦਾਤ ਵਿਚ ਵਰਤੀਆਂ ਕ੍ਰਿਪਾਨਾਂ ਅਤੇ ਬੇਸਬਾਲ ਬਰਾਮਦ ਕਰਕੇ ਭਾਰੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ

ਇਸ ਸਬੰਧੀ ਹਰਕਮਲਪ੍ਰੀਤ ਸਿੰਘ ਖੱਖ ਸੀਨੀਅਰ ਪੁਲਸ ਕਪਤਾਨ ਜਲੰਧਰ (ਦਿਹਾਤੀ) ਨੇ ਦੱਸਿਆ ਕਿ ਮਿਤੀ 17 ਦਸੰਬਰ ਦੀ ਰਾਤ ਕਮਲਜੀਤ ਸਿੰਘ ਉਰਫ਼ ਕਮਲੀ ਪੁੱਤਰ ਅਵਤਾਰ ਸਿੰਘ ਵਾਸੀ ਬਡਾਲਾ ਥਾਣਾ ਆਦਮਪੁਰ, ਜ਼ੋਰਾਵਰ ਸਿੰਘ ਉਰਫ਼ ਜ਼ੋਰਾ ਪੁੱਤਰ ਸਰਵਣ ਕੁਮਾਰ ਅਤੇ ਸਤਿੰਦਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਪਿੰਡ ਨੌਗਜਾ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਅਤੇ ਇਨ੍ਹਾਂ ਦੇ ਸਾਥੀਆਂ ਨਾਲ ਸੁਨੀਲ ਕੁਮਾਰ ਪੁੱਤਰ ਸਰਵਣ ਕੁਮਾਰ, ਅਨਮੋਲ ਪੁੱਤਰ ਹਰੀ ਦਾਸ, ਦਮਨਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀਆਨ ਬਿਆਸ ਪਿੰਡ ਅਤੇ ਪਰਮਜੀਤ ਪੁੱਤਰ ਦਰਸ਼ਨ ਲਾਲ ਵਾਸੀ ਪਿੰਡ ਮੁਰਾਦਪੁਰ ਥਾਣਾ ਆਦਮਪੁਰ ਨਾਲ ਬਾਸੀ ਢਾਬਾ ਆਦਮਪੁਰ ਨੇੜੇ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਵਿਵਾਦ ਹੋ ਗਿਆ ਸੀ, ਜਿਸ ਕਰਕੇ ਦੋਹਾਂ ਧਿਰਾਂ ਦਾ ਆਪਸ ਵਿਚ ਲੜਾਈ-ਝਗੜਾ ਹੋਇਆ, ਜਿਸ ਵਿਚ ਕਮਲਜੀਤ ਸਿੰਘ ਉਰਫ਼ ਕਮਲੀ ਧਿਰ ਵੱਲੋਂ ਸੁਨੀਲ ਕੁਮਾਰ ਧਿਰ ਦੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆ।

ਇਹ ਵੀ ਪੜ੍ਹੋ- ਕਪੂਰਥਲਾ ਦੇ ਇਨ੍ਹਾਂ ਖੇਤਰਾਂ 'ਚ ਭਲਕੇ ਰਹੇਗੀ ਜਨਤਕ ਛੁੱਟੀ, ਨੌਕਰੀ ਕਰਨ ਵਾਲੇ ਵੀ ਲੈ ਸਕਣਗੇ ਵਿਸ਼ੇਸ਼ ਛੁੱਟੀ

ਇਸ ਵਿਚ ਸੁਨੀਲ ਕੁਮਾਰ ਦੀ ਜ਼ਿਆਦਾ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਅਤੇ ਇਸ ਦੇ ਸਾਥੀ ਅਨਮੋਲ ਪੁੱਤਰ ਹਰੀ ਦਾਸ ਅਤੇ ਪਰਮਜੀਤ ਪੁੱਤਰ ਦਰਸ਼ਨ ਲਾਲ ਵਾਸੀ ਪਿੰਡ ਮੁਰਾਦਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਗੰਭੀਰ ਰੁਪ ਨਾਲ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਕੁਲਵੰਤ ਸਿੰਘ ਉੱਪ ਪੁਲਸ ਕਪਤਾਨ ਸਬ-ਡਿਵੀਜ਼ਨ ਆਦਮਪੁਰ, ਥਾਣਾ ਮੁੱਖੀ ਰਵਿੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਆਦਮਪੁਰ ਵੱਲੋਂ ਮੁਕੱਦਮਾ ਨੰਬਰ 164 18. 12. 2024 ਧਾਰਾ 103, 115(2), 118(1), 351 (3), 191(3), 190 ਬੀ. ਐੱਨ. ਐੱਸ. ਦੇ ਤਹਿਤ ਕਮਲਜੀਤ ਸਿੰਘ ਉਰਫ ਕਮਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਕ੍ਰਿਪਾਨ ਬਰਾਮਦ ਕੀਤੀ ਗਈ ਅਤੇ ਦੋਸ਼ੀ ਜੋਰਾਵਰ ਸਿੰਘ ਉਰਫ਼ ਜ਼ੋਰਾ ਪੁੱਤਰ ਸਰਵਣ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਬੇਸਬਾਲ ਬਰਾਮਦ ਕੀਤਾ ਗਿਆ ਹੈ ਅਤੇ ਸਤਿੰਦਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਪਿੰਡ ਨੌਗਜਾ ਥਾਣਾ ਆਦਮਪੁਰ ਜ਼ਿਲਾ ਜਲੰਧਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਕ੍ਰਿਪਾਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਜਸਕਰਨ ਸਿੰਘ ਅਤੇ ਵਰਿੰਦਰ ਸਿੰਘ ਪੁਲਸ ਦੀ ਗ੍ਰਿਫ਼ਤ ਤੋਂ ਫਰਾਰ ਚੱਲ ਰਹੇ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਕਤ ਤਿੰਨਾਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News