ਮੋਹਾਲੀ : ਸੰਨੀ ਪਾਸਵਾਨ ਦੇ ਕਤਲ ਮਾਮਲੇ ''ਚ 3 ਗ੍ਰਿਫਤਾਰ

06/08/2019 4:35:14 PM

ਮੋਹਾਲੀ (ਜੱਸੋਵਾਲ) : ਮੋਹਾਲੀ ਦੀ ਅੰਬੇਡਕਰ ਕਾਲੋਨੀ 'ਚ 19 ਸਾਲਾ ਨੌਜਵਾਨ ਸੰਨੀ ਪਾਸਵਾਨ ਦੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ 'ਚ ਇਕ ਨਾਬਾਲਗ ਵੀ ਸ਼ਾਮਲ ਹੈ। ਫਿਲਹਾਲ ਅਦਾਲਤ ਵਲੋਂ ਸਾਰੇ ਦੋਸ਼ੀਆਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ 28 ਮਈ ਨੂੰ ਅੰਬੇਡਕਰ ਕਾਲੋਨੀ 'ਚ ਸ਼ਰਾਬ ਦੇ ਨਸ਼ੇ 'ਚ ਸੰਨੀ ਪਾਸਵਾਨ ਦੇ ਦੋਸਤਾਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਅੰਬੇਡਕਰ ਕਾਲੋਨੀ ਦੇ ਰਹਿਣ ਵਾਲੇ ਅਮਿਤ ਤੇ ਦਲੀਪ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਫਰਾਰ ਚੱਲ ਰਹੇ ਦੀਪਕ, ਅਮਿਤ ਅਤੇ ਇਕ ਨਾਬਾਲਗ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਨੇ ਆਪਸੀ ਰੰਜਿਸ਼ ਦੇ ਚੱਲਦਿਆਂ ਹੀ ਸੰਨੀ ਦਾ ਕਤਲ ਕੀਤਾ ਸੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ ਸਨ।


Babita

Content Editor

Related News