ਰਣਜੀਤ ਐਵੀਨਿਊ ਗੋਲ਼ੀ ਕਾਂਡ 'ਚ ਲੋੜੀਂਦੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਸਮੇਤ 3 ਚੜ੍ਹੇ ਪੁਲਸ ਅੜਿੱਕੇ

Friday, Dec 01, 2023 - 08:36 PM (IST)

ਰਣਜੀਤ ਐਵੀਨਿਊ ਗੋਲ਼ੀ ਕਾਂਡ 'ਚ ਲੋੜੀਂਦੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਸਮੇਤ 3 ਚੜ੍ਹੇ ਪੁਲਸ ਅੜਿੱਕੇ

ਚੰਡੀਗੜ੍ਹ (ਬਿਊਰੋ) : ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਂ ਦੇ ਵਿਅਕਤੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ 2 ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ ਨੰਬਰ ਪੀਬੀ 02 ਈਐੱਚ 0009 ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਪੱਕੇ ਤੌਰ 'ਤੇ ਕੈਨੇਡਾ ਛੱਡ ਪੰਜਾਬ ਵਸਣਗੇ ਨਛੱਤਰ ਗਿੱਲ!, ਸੁਣੋ ਅਣਸੁਣੇ ਕਿੱਸੇ ਤੇ ਕਮਾਲ ਦੇ ਗੀਤ

ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲ਼ੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ 'ਚ ਏਜੀਟੀਐੱਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਆਪ੍ਰੇਸ਼ਨ 'ਚ ਡੀਐੱਸਪੀ ਏਜੀਟੀਐੱਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲ਼ੀਬਾਰੀ ਦੀਆਂ 3 ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲਾਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐੱਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News