ਨਸ਼ੀਲੀਆਂ ਗੋਲੀਆਂ ਸਣੇ 3 ਗ੍ਰਿਫਤਾਰ

01/16/2018 7:21:29 AM

ਤਰਨਤਾਰਨ,   (ਰਾਜੂ)-  ਜ਼ਿਲੇ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੀਆਂ ਗੋਲੀਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਾਣੋਚਾਹਲ ਕਲਾਂ ਤੋਂ ਸੁਖਰਾਜ ਸਿੰਘ ਉਰਫ ਸ਼ੇਰਾ ਪੁੱਤਰ ਮੇਜਰ ਸਿੰਘ ਵਾਸੀ ਮਾਣੋਚਾਹਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
 ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਕੇਵਲ ਸਿੰੇਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪਿੰਡ ਕੀੜੀ ਸ਼ਾਹੀ ਤੋਂ ਮਨਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਰਾਮਪੁਰ ਭੂਤਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਬਰਾਮਦ ਕੀਤੀਆਂ।  ਇਕ ਹੋਰ ਮਾਮਲੇ 'ਚ ਥਾਣਾ ਵੈਰੋਵਾਲ ਦੇ ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਬੋਦਲ ਕੀੜੀ ਤੋਂ ਦੋਸ਼ੀ ਸੁਖਚੈਨ ਸਿੰਘ ਉਰਫ ਸੁੱਖਾ ਪੁੱਤਰ ਸੁਰਜੀਤ ਸਿੰਘ ਵਾਸੀ ਰਾਮਪੁਰ ਭੂਤਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News