ਨਸ਼ੇ ਵਾਲੀਆਂ ਗੋਲੀਆਂ ਸਣੇ 3 ਗ੍ਰਿਫਤਾਰ

Saturday, Feb 24, 2018 - 04:24 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ 3 ਗ੍ਰਿਫਤਾਰ

ਤਰਨਤਾਰਨ, (ਰਾਜੂ, ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਤੇ ਪੱਟੀ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਨਜ਼ਦੀਕ ਰੇਲਵੇ ਲਾਈਨ ਝੰਡੇਰ ਮਹਾਪੁਰਖਾਂ ਤੋਂ ਨਿਸ਼ਾਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਕੋਟਲੀ ਨਸੀਰ ਖਾਂ ਜ਼ਿਲਾ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਐੱਸ. ਆਈ. ਮਨਮੋਹਨ ਸਿੰਘ ਨੇ ਸ਼ਮਸ਼ੇਰ ਸਿੰਘ ਉਰਫ ਕੁੰਡਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਫੇਸ-2 ਘਾਟੀ ਗੋਇੰਦਵਾਲ ਸਾਹਿਬ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। 
ਇਸ ਤੋਂ ਇਲਾਵਾ ਥਾਣਾ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੌਰਾਨੇ ਗਸ਼ਤ ਮੌਕੇ ਨਦੋਹਰ ਚੌਕ ਤੋਂ ਕੁਲਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵਾਰਡ ਨੰਬਰ-6 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 810 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News