ਨਸ਼ੇ ਵਾਲੇ ਪਦਾਰਥਾਂ ਸਮੇਤ 3 ਗ੍ਰਿਫ਼ਤਾਰ
Thursday, Jul 26, 2018 - 03:03 AM (IST)

ਪਟਿਆਲਾ, (ਬਲਜਿੰਦਰ)- ਪਟਿਆਲਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ੇ ਵਾਲੇ ਗੋਲੀਆਂ ਤੇ ਕੈਪਸੂਲਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਹਿਲੇ ਕੇਸ ਵਿਚ ਥਾਣਾ ਸਨੌਰ ਦੀ ਪੁਲਸ ਨੇ ਅਮਰਿੰਦਰ ਸਿੰਘ ਵਾਸੀ ਮੁਹੱਲਾ ਕਾਸੀਅਾਂ ਵਾਲਾ ਸਨੌਰ ਨੂੰ 440 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਕਮਲਜੀਤ ਸ਼ਰਮਾ ਪੁਲਸ ਪਾਰਟੀ ਸਮੇਤ ਜੌਡ਼ੀਆਂ ਸਡ਼ਕਾਂ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਮੋਟਰਸਾਈਕਲ ’ਤੇ ਆਉਂਦੇ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 440 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਅਾਂ। ਉਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ®ਦੂਜੇ ਕੇਸ ਵਿਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਐੱਸ. ਐੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਰਮੇਸ਼ ਕੁਮਾਰ ਵਾਸੀ ਗੁਰਦੀਪ ਕਾਲੋਨੀ ਪਟਿਆਲਾ ਅਤੇ ਸਪਨਾ ਵਾਸੀ ਅਬਲੋਵਾਲ ਕਾਲੋਨੀ ਪਟਿਆਲਾ ਨੂੰ ਨਸ਼ੇ ਵਾਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਐੱਸ. ਆਈ. ਰੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਚਰਚ ਬਾਰਾਂਦਰੀ ਪਟਿਆਲਾ ਵਿਖੇ ਮੌਜੂਦ ਸਨ। ਉਕਤ ਵਿਅਕਤੀ ਸਕੂਟਰੀ ’ਤੇ ਆ ਰਹੇ ਸਨ। ਜਦੋਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਰਮੇਸ਼ ਕੁਮਾਰ ਕੋਲੋਂ 200 ਨਸ਼ੇ ਵਾਲੇ ਕੈਪਸੂਲ, 110 ਨਸ਼ੇ ਵਾਲੀਆਂ ਗੋਲੀਆਂ ਅਤੇ ਸਪਨਾ ਤੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਵਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।