ਹੈਰੋਇਨ ਸਣੇ 3 ਗ੍ਰਿਫਤਾਰ

Monday, Feb 05, 2018 - 07:43 AM (IST)

ਤਰਨਤਾਰਨ,  (ਰਾਜੂ)-  ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ 3 ਵਿਅਕਤੀਆਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। 
ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਅੱਡਾ ਰਾਹਲ-ਚਾਹਲ ਤੋਂ ਮੁਲਜ਼ਮ ਸਤਰਾਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਸੋਹਾਵਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਲਿੰਕ ਰੋਡ ਬਹਾਦਰ ਨਗਰ ਤੋਂ ਮੁਲਜ਼ਮ ਕਰਮ ਸਿੰਘ ਪੁੱਤਰ ਕਸ਼ਮੀਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ। 
ਇਕ ਹੋਰ ਮਾਮਲੇ 'ਚ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਜੀ. ਟੀ. ਰੋਡ ਮੋੜ ਮੁਹੱਲਾ ਮੁਰਾਦਪੁਰਾ ਤੋਂ ਮੁਲਜ਼ਮ ਦਮਨ ਸ਼ਰਮਾ ਪੁੱਤਰ ਰਾਮ ਸ਼ਰਮਾ ਵਾਸੀ ਗਲੀ ਝਾਈ ਵਾਲੀ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News