ਸ਼ਰਾਬ ਸਣੇ 3 ਗ੍ਰਿਫ਼ਤਾਰ

Tuesday, Jul 25, 2017 - 01:38 AM (IST)

ਕੋਟਕਪੂਰਾ,   (ਨਰਿੰਦਰ)-  ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਹੌਲਦਾਰ ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਪੁਲ ਦੇ ਸੇਮਨਾਲਾ ਚਹਿਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਪਿੰਡ ਨੱਥੇਵਾਲਾ ਵੱਲੋਂ ਆਉਂਦੀ ਇਕ ਕਾਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਕਾਰ ਚਾਲਕ ਨੇ ਆਪਣਾ ਨਾਂ ਰਣਦੀਪ ਸਿੰਘ ਵਾਸੀ ਪਿੰਡ ਟਹਿਣਾ ਦੱਸਿਆ ਤੇ ਕੰਡਕਟਰ ਸੀਟ 'ਤੇ ਬੈਠੇ ਵਿਅਕਤੀ ਨੇ ਆਪਣਾ ਨਾਂ ਅਜੈਬ ਸਿੰਘ ਵਾਸੀ ਚਹਿਲ ਦੱਸਿਆ।
ਇਸ ਮੌਕੇ ਪੁਲਸ ਵੱਲੋਂ ਗੱਡੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ ਕਥਿਤ ਤੌਰ 'ਤੇ 11 ਪੇਟੀਆਂ ਸ਼ਰਾਬ ਦੀਆਂ ਮਿਲੀਆਂ। ਪੁਲਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ।
ਇਸੇ ਤਰ੍ਹਾਂ ਹੌਲਦਾਰ ਰਾਜ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਪੁਲ ਸੂਆ ਢੁੱਡੀ ਵਿਖੇ ਮੌਜੂਦ ਸੀ ਤਾਂ ਕਿਸੇ ਮੁਖ਼ਬਰ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਕਿ ਪਿੰਡ ਕੋਟਸੁਖੀਆ ਦਾ ਵਸਨੀਕ ਤਰਸੇਮ ਸਿੰਘ ਕਥਿਤ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਤੇ ਪੀਣ ਦਾ ਆਦੀ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਚਾਲੂ ਭੱਠੀ ਤੇ ਲਾਹਣ ਸਮੇਤ ਕਾਬੂ ਆ ਸਕਦਾ ਹੈ। ਮੌਕੇ 'ਤੇ ਪੁਲਸ ਨੇ ਛਾਪਾਮਾਰੀ ਕਰ ਕੇ ਉਸ ਕੋਲੋਂ ਇਕ ਅਧੀਆ ਸ਼ਰਾਬ, 65 ਲੀਟਰ ਲਾਹਣ ਤੇ ਇਕ ਚਾਲੂ ਭੱਠੀ ਬਰਾਮਦ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Related News