ਚੋਰੀ ਦੇ ਮੋਟਰਸਾਈਕਲ ਸਣੇ 3 ਗ੍ਰਿਫਤਾਰ
Monday, Dec 04, 2017 - 05:30 AM (IST)
ਫ਼ਿਰੋਜ਼ਪੁਰ, (ਕੁਮਾਰ)— ਥਾਣਾ ਮਖੂ ਦੀ ਪੁਲਸ ਨੇ ਪਿੰਡ ਕਿਲੀ ਬੋਦਲਾ ਦੇ ਏਰੀਆ ਵਿਚ 3 ਲੋਕਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੋਨਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਿਜੇ ਮਸੀਹ, ਮਹਿੰਦਰ ਸਿੰਘ ਅਤੇ ਸੁੱਖਾ ਸਿੰਘ ਨੂੰ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਫੜ੍ਹੇ ਗਏ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਅਤੇ ਨਾਮਜ਼ਦ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
