ਲੁਧਿਆਣਾ : 14 ਕਰੋੜ ਦੀ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ

Saturday, Sep 21, 2019 - 08:19 PM (IST)

ਲੁਧਿਆਣਾ : 14 ਕਰੋੜ ਦੀ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ

ਲੁਧਿਆਣਾ (ਅਨਿਲ, ਨਰਿੰਦਰ) : ਇੱਥੇ ਐੱਸ. ਟੀ. ਐੱਫ. ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਢਾਈ ਕਿੱਲੋ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 80 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 14 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਦੋਸ਼ੀ ਕਈ ਸਾਲਾਂ ਤੋਂ ਹੈਰੋਇਨ ਤਸਕਰੀ ਦੇ ਨਾਜਾਇਜ਼ ਧੰਦੇ ਨੂੰ ਅੰਜਾਮ ਦੇ ਰਹੇ ਸਨ, ਜਿਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ, ਜੋ ਕਿ ਇਨੋਵਾ ਕਾਰ 'ਚ ਸ਼ਿਮਲਾਪੁਰੀ ਇਲਾਕੇ 'ਚ ਨਸ਼ੇ ਦੀ ਸਪਲਾਈ ਦੇਣ ਜਾ ਰਹੇ ਸਨ। ਦੋਸ਼ੀਆਂ ਕੋਲੋਂ ਇਕ ਇਲੈਕਟ੍ਰਾਨਿਕ ਕੰਡਾ ਅਤੇ ਪਲਾਸਟਿਕ ਦੇ 200 ਛੋਟੇ ਲਿਫਾਫੇ ਵੀ ਬਰਾਮਦ ਹੋਏ ਹਨ। ਫਿਲਹਾਲ ਪੁਲਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


author

Babita

Content Editor

Related News