ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਅਤੇ ਨਸ਼ੀਲੀਆਂ ਗੋਲ਼ੀਆਂ ਸਮੇਤ 3 ਵਿਅਕਤੀ ਕਾਬੂ

06/27/2024 3:44:08 PM

ਸਾਹਨੇਵਾਲ/ਕੁਹਾੜਾ (ਜਗਰੂਪ)- ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਬੀਤੇ ਦਿਨੀ ਵੱਖ ਵੱਖ ਥਾਣਿਆ ਦੇ ਇਲਾਕਿਆਂ 'ਚ ਨਸ਼ੇ ਵੇਚਣ ਵਾਲਿਆਂ ਨੂੰ  ਨਸ਼ਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸੇ ਲੜੀ ਤਹਿਤ ਥਾਣਾ ਕੂੰਮ ਕਲਾਂ ਦੀ ਚੌਕੀ ਕਟਾਣੀ ਕਲਾਂ ਦੀ ਪੁਲਸ ਨੇ ਇਕ ਵਿਅਕਤੀ ਨੂੰ  15 ਗ੍ਰਾਮ ਹੈਰੋਇਨ, ਇਕ ਮੋਬਾਈਲ ਅਤੇ ਇਕ ਐਕਟਿਵਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਕਟਾਣੀ ਕਲਾਂ ਪੁਲ ਦੇ ਥੱਲੇ ਪੁਲਸ ਨੇ ਰੁਟੀਨ ਚੈਕਿੰਗ ਦੌਰਾਨ ਜਦੋਂ  ਐਕਟਿਵਾ ਸਵਾਰ ਇਕ ਮੋਨੇ ਵਿਅਕਤੀ ਨੂੰ  ਚੈੱਕ ਕੀਤਾ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਨਿਕਲੀ, ਜਦੋਂ ਉਸ ਦੀ ਹੋਰ ਪੜਤਾਲ ਦੌਰਾਨ ਇਕ ਮੋਬਾਈਲ ਅਤੇ ਐਕਟਿਵਾ ਕਬਜੇ 'ਚ ਲੈ ਕੇ ਮਾਮਲਾ ਦਰਜ ਕੀਤਾ ਗਿਆ। ਉਕਤ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਕਟਾਣੀ ਕਲਾਂ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਈ ਬਾਰਿਸ਼ ਨਾਲ ਮਿਲੀ ਗਰਮੀ ਤੋਂ ਮਿਲੀ ਰਾਹਤ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਇਲਾਕੇ 'ਚ ਚੌਕੀ ਕੰਗਣਵਾਲ ਦੇ ਇਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਪੁਲਸ ਪਾਰਟੀ ਨੇ ਸੂਆ ਰੋਡ 'ਤੇ ਸਮਸ਼ਾਨਘਾਟ ਨੇੜੇ ਗਸ਼ਤ ਦੌਰਾਨ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਹੜਾ ਸਾਹਮਣੇ ਪੁਲਸ ਨੂੰ  ਦੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ  ਭੱਜਣ ਲੱਗਿਆ ਤਾਂ ਉਸ ਨੂੰ  ਪੁਲਸ ਨੇ ਮੁਸ਼ਤੈਦੀ ਨਾਲ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲੋਂ 295 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੂਰੂ ਕਰ ਦਿੱਤੀ ਗਈ ਹੈ। ਇਸ ਦੀ ਪਛਾਣ ਅਰੁਣ ਕੁਮਾਰ ਪੁੱਤਰ ਧਰਮਿੰਦਰ ਕੁਮਾਰ ਗਲੀ ਨੰ.2 ਨਿਊ ਸਮਰਾਟ ਕਲੋਨੀ ਬਿ੍ਸਵੇਨ ਸਕੂਲ ਲੁਹਾਰਾ ਵਜੋਂ ਹੋਈ ਹੈ।

ਥਾਣਾ ਸਾਹਨੇਵਾਲ ਦੇ ਦੂਜੇ ਮਾਮਲੇ 'ਚ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਧਰੌੜ ਸੂਆ ਪੁੱਲ ਡੇਹਲੋਂ ਰੋਡ 'ਤੇ ਮੌਜੂਦ ਸੀ ਤਾਂ ਇਕ ਮੋਨਾ ਵਿਅਕਤੀ ਜੋ ਪੈਦਲ ਆਉਂਦਾ ਸੀ, ਨੂੰ  ਚੈੱਕ ਕੀਤਾ ਤਾਂ ਉਸ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀ ਦੀ ਪਛਾਣ ਬਿੱਟੂ ਪੁੱਤਰ ਸੋਹਣ ਸਿੰਘ ਵਾਸੀ ਪ੍ਰੇਮ ਕਲੋਨੀ ਸਾਹਨੇਵਾਲ ਵਜੋਂ ਹੋਈ ਹੈ। ਇਸ ਨੂੰ  ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰਕੇ ਕੋਰਟ 'ਚ ਪੇਸ਼ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News