ਚੂਰਾ-ਪੋਸਤ, ਅਫ਼ੀਮ ਤੇ ਹੈਰੋਇਨ ਸਣੇ 3 ਗ੍ਰਿਫ਼ਤਾਰ

Sunday, May 11, 2025 - 10:51 AM (IST)

ਚੂਰਾ-ਪੋਸਤ, ਅਫ਼ੀਮ ਤੇ ਹੈਰੋਇਨ ਸਣੇ 3 ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਂਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਮੱਲਾਂਵਾਲਾ ਅਤੇ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 25 ਕਿਲੋ ਚੂਰਾ-ਪੋਸਤ, 100 ਗ੍ਰਾਮ ਅਫੀਮ ਅਤੇ ਹੈਰੋਇਨ ਬਰਾਮਦ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸੁਖਚੈਨ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੁਲਜ਼ਮ ਸਾਜਨ ਪੁੱਤਰ ਰਮੇਸ਼ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4.51 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਛਾਪੇਮਾਰੀ ਕਰਦੇ ਨਸ਼ਾ ਸਮੱਗਲਰ ਜੋਗ ਸਿੰਘ ਪੁੱਤਰ ਜੰਗਾ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਉਸ ਕੋਲੋਂ 25 ਕਿਲੋ ਚੂਰਾ-ਪੋਸਤ ਅਤੇ 100 ਗ੍ਰਾਮ ਅਫ਼ੀਮ ਬਰਾਮਦ ਕੀਤੀ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਇੰਸਪੈਕਟਰ ਬਲਰਾਜ ਸਿੰਘ ਅਤੇ ਏ. ਐੱਸ. ਆਈ. ਲਖਵੀਰ ਸਿੰਘ ਦੀ ਅਗਵਾਈ ਹੇਠ ਹਰਮਨ ਸਿੰਘ ਪੁੱਤਰ ਭਾਗ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਤਲਵੰਡੀ ਭਾਈ ਅਤੇ ਥਾਣਾ ਮੱਲਾਂਵਾਲਾ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News