5 ਕਰੋੜ ਦੀ ਹੈਰੋਇਨ, 80 ਹਜ਼ਾਰ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਣੇ 3 ਗ੍ਰਿਫ਼ਤਾਰ

Monday, Oct 02, 2023 - 06:28 PM (IST)

5 ਕਰੋੜ ਦੀ ਹੈਰੋਇਨ, 80 ਹਜ਼ਾਰ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਣੇ 3 ਗ੍ਰਿਫ਼ਤਾਰ

ਤਰਨਤਾਰਨ/ਝਬਾਲ (ਰਮਨ ਚਾਵਲਾ, ਨਰਿੰਦਰ)- ਥਾਣਾ ਝਬਾਲ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 1 ਕਿਲੋ 103 ਗ੍ਰਾਮ ਹੈਰੋਇਨ, 80 ਹਜ਼ਾਰ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ 3 ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪਿਓ ਦੀ ਨਸ਼ੇ ਦੀ ਆਦਤ ਨੇ ਕੱਖੋਂ ਹੌਲਾ ਕੀਤਾ ਪਰਿਵਾਰ, 12 ਸਾਲਾ ਪੁੱਤ ਨੇ ਮੋਢਿਆਂ 'ਤੇ ਚੁੱਕੀ ਘਰ ਦੀ ਜ਼ਿੰਮੇਵਾਰੀ

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਨ ਦੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਆਨੰਦ ਲਾਲ ਉਰਫ਼ ਨੰਦੂ ਪੁੱਤਰ ਦੇਸਰਾਜ ਵਾਸੀ ਗੁਰੂ ਵਾਲੀ ਗੇਟ ਅੰਮ੍ਰਿਤਸਰ ਅਤੇ ਵੀਰ ਸ਼ੰਭੂ ਪੁੱਤਰ ਰਾਜੂ ਵਾਸੀ ਰਾਮ ਤੀਰਥ ਰੋਡ ਅੰਮ੍ਰਿਤਸਰ ਨੂੰ 1 ਕਿਲੋ 103 ਗ੍ਰਾਮ ਹੈਰੋਇਨ, 80 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ 3 ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਮੌਕੇ ਏ.ਐੱਸ.ਆਈ ਮਨਪ੍ਰੀਤ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਅਜਨਾਲਾ ਦੇ ਸਕੂਲ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਪੁਲਸ ਨੇ ਇੰਝ ਸਵਾਰੀ ਭੁਗਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News