ਨਸ਼ੀਲੀਆਂ ਗੋਲੀਆ ਸਮੇਤ 3 ਗ੍ਰਿਫ਼ਤਾਰ
Tuesday, Dec 02, 2025 - 04:36 PM (IST)
ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆ ਏ. ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਟਰੱਕ ਯੂਨੀਅਨ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਬਲਕਰਨ ਸਿੰਘ ਵਾਸੀ ਮੌੜ ਮੰਡੀ, ਗੁਰਮੀਤ ਸਿੰਘ ਅਤੇ ਬਲਜੀਤ ਸਿੰਘ ਵਾਸੀ ਮੋੜ ਮੰਡੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਦੋਂ ਕਿ ਬਾਅਦ ਵਿਚ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
