ਨਸ਼ੀਲੇ ਪਦਾਰਥਾਂ ਤੇ ਸ਼ਰਾਬ ਸਮੇਤ 3 ਗ੍ਰਿਫਤਾਰ
Wednesday, Nov 22, 2017 - 07:38 AM (IST)
ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਤੇ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪੁਲ ਸੂਆ ਵਲਟੋਹਾ ਨੂੰ ਜਾ ਰਹੇ ਸੀ ਕਿ ਸਾਹਮਣਿਓਂ ਸੁਖਜਿੰਦਰ ਕੌਰ ਪਤਨੀ ਜੋਤਾ ਸਿੰਘ ਵਾਸੀ ਬਹਾਦਰ ਨਗਰ ਆਉਂਦੀ ਦਿਖਾਈ ਦਿੱਤੀ, ਜਿਸ ਦੀ ਤਲਾਸ਼ੀ ਮਹਿਲਾ ਕਰਮਚਾਰੀਆਂ ਵੱਲੋਂ ਲੈਣ 'ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਖਾਲੜਾ ਦੇ ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਨਾਰਲੀ ਪਹੁੰਚੇ ਤਾਂ ਅੱਗਿਓਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅੰਗਰੇਜ਼ ਸਿੰਘ ਉਰਫ ਗੱਜਣ ਪੁੱਤਰ ਕੁਲਦੀਪ ਸਿੰਘ ਵਾਸੀ ਨਾਰਲਾ ਵਜੋਂ ਹੋਈ।
ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਐੱਚ. ਸੀ. ਮੇਜਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਨਾਕਾਬੰਦੀ ਟੀ-ਪੁਆਇੰਟ ਬਾਈਪਾਸ ਝਬਾਲ ਤਰਨਤਾਰਨ ਮੌਦੂਦ ਸਨ ਕਿ ਮੁਲਜ਼ਮ ਇੰਦਰਪਾਲ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਰਟੌਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਬੋਤਲਾਂ ਵਿਸਕੀ ਮਾਰਕਾ ਕੈਸ਼ ਬਰਾਮਦ ਹੋਈਆਂ। ਮੁਲਜ਼ਮ ਨੂੰ ਕਾਬੂ ਕਰ ਕੇ ਐਕਟਿਵਾ ਵੀ ਜ਼ਬਤ ਕਰ ਲਈ ਗਈ। ਪੁਲਸ ਅਨੁਸਾਰ ਮੁਲਜ਼ਮਾਂ ਖਿਲਾਫ ਮੁਕੱਦਮੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
